ਅਕਾਲੀ ਵਫਦ ਵਲੋਂ ਸਪੀਕਰ ਨੂੰ ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਮੰਗ

Thursday, Aug 23, 2018 - 01:20 PM (IST)

ਅਕਾਲੀ ਵਫਦ ਵਲੋਂ ਸਪੀਕਰ ਨੂੰ ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਮੰਗ

ਚੰਡੀਗੜ੍ਹ (ਰਵਿੰਦਰ) : ਅਕਾਲੀ-ਭਾਜਪਾ ਗਠਜੋੜ ਦੇ ਇਕ ਵਫਦ ਵਲੋਂ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਫਦ ਨੇ ਵਿਧਾਨ ਸਭਾ ਦੇ ਇਜਲਾਸ ਦੀਆਂ ਤਰੀਕਾਂ ਅੱਗੇ ਵਧਾਉਣ ਦੀ ਮੰਗ ਕੀਤੀ ਅਤੇ ਇਕ ਮੰਗ ਪੱਤਰ ਵੀ ਸਪੀਕਰ ਨੂੰ ਸੌਂਪਿਆ। ਇਸ ਸਬੰਧੀ ਬੋਲਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ 10 ਸਾਲਾਂ ਤੱਕ ਅਕਾਲੀ-ਭਾਜਪਾ ਦੀ ਸਰਕਾਰ ਰਹੀ ਤਾਂ ਕਾਂਗਰਸ ਮੰਗ ਕਰਦੀ ਸੀ ਕਿ ਵਿਧਾਨ ਸਭਾ ਇਜਲਾਸ ਦੇ ਦਿਨ ਅੱਗੇ ਵਧਾਏ ਜਾਣ ਪਰ ਅਜਿਹਾ ਕੁਝ ਨਹੀਂ ਕੀਤਾ ਗਿਆ ਤਾਂ ਹੁਣ ਉਨ੍ਹਾਂ ਦੀ ਕੋਈ ਔਕਾਤ ਨਹੀਂ ਕਿ ਉਹ ਵਿਧਾਨ ਸਭਾ ਇਜਲਾਸ ਦੀਆਂ ਤਰੀਕਾਂ 'ਤੇ ਪ੍ਰਤੀਕਿਰਿਆ ਦੇਣ ਕਿ ਸਰਕਾਰ ਮੁੱਦਿਆਂ ਤੋਂ ਭੱਜ ਰਹੀ ਹੈ, ਇਸ ਲਈ ਇਜਲਾਸ ਛੋਟਾ ਹੈ।


Related News