ਅਕਾਲੀ ਉਮੀਦਵਾਰ ਬੋਨੀ ਅਮਰਪਾਲ ਸਿੰਘ ਨੇ ਅਜਨਾਲਾ ਦੇ ਬਾਜ਼ਾਰ ’ਚ ਕੀਤਾ ਚੋਣ ਪ੍ਰਚਾਰ
Sunday, Feb 06, 2022 - 02:07 PM (IST)

ਅਜਨਾਲਾ (ਗੁਰਜੰਟ)- ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਆਪਣੇ ਸਮਰਥਕਾਂ ਨਾਲ ਅਜਨਾਲਾ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਮੂਹ ਦੁਕਾਨਦਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਕਾਰਜਕਾਲ ਦੌਰਾਨ ਵਪਾਰੀ ਵਰਗ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਫ਼ੈਸਲੇ ਕੀਤੇ, ਜਿਨ੍ਹਾਂ ਦਾ ਵਪਾਰੀ ਵਰਗ ਨੂੰ ਵੱਡਾ ਲਾਭ ਹੋਇਆ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਪਿਛਲੇ 5 ਸਾਲਾਂ ਵਿੱਚ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ 10 ਮਾਰਚ ਤੋਂ ਬਾਅਦ ਪੰਜਾਬ ਸ਼੍ਰੋਮਣੀ ਅਕਾਲੀ ਦਲ/ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਸ਼ਹਿਰੀ ਪ੍ਰਧਾਨ ਪ੍ਰਦੀਪ ਕੁਮਾਰ ਬੰਟਾ, ਸੀਨੀਅਰ ਅਕਾਲੀ ਆਗੂ ਚੌਧਰੀ ਅਸ਼ੋਕ ਕੁਮਾਰ ਮੰਨਣ, ਜਤਿੰਦਰਬੀਰ ਸਿੰਘ ਬਿੱਲੂ ਉੱਗਰ ਔਲਖ ਸਣੇ ਸੈਂਕੜੇ ਸਮਰਥਕ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)