ਲੋਕ ਸਭਾ 2019 : ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੇ ਪਾਈ ਵੋਟ

Sunday, May 19, 2019 - 11:33 AM (IST)

ਲੋਕ ਸਭਾ 2019 : ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੇ ਪਾਈ ਵੋਟ

ਫਤਿਹਗੜ੍ਹ ਸਾਹਿਬ (ਜਗਦੇਵ) - ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਆਪਣੇ ਪਰਿਵਾਰ ਨਾਲ ਮਿਲ ਕੇ ਪਿੰਡ ਫਤਿਹਪੁਰ ਅਰਾਈਆਂ ਵਿਖੇ ਵੋਟ ਪਾਈ ਗਈ। ਆਪਣੀ ਵੋਟ ਦਾ ਮਤਦਾਨ ਕਰਨ ਤੋਂ ਪਹਿਲਾਂ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਆਪਣੇ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜਯੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਏ। ਦੱਸ ਦੇਈਏ ਕਿ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਨਦੀਪ ਸਿੰਘ ਦੁਲੋ, ਪੰਜਾਬ ਡੈਮੋਕਟਿਕ ਅਲਾਇੰਸ ਉਮੀਦਵਾਰ ਮਨਵਿੰਦਰ ਸਿੰਘ ਅਤੇ ਕਾਂਗਰਸੀ ਉਮੀਦਵਾਰ ਡਾ. ਅਮਨ ਸਿੰਘ ਨਾਲ ਹੋ ਰਿਹਾ ਹੈ।


author

rajwinder kaur

Content Editor

Related News