ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਭਰਿਆ ਨਾਮਜ਼ਦਗੀ ਪੱਤਰ
Friday, Sep 27, 2019 - 06:42 PM (IST)

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਮੁੱਲਾਂਪੁਰ ਦਾਖਾ ਤੋਂ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਅਤੇ ਸਾਬਕਾ ਮਤੰਰੀ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਢਿੱਲੋਂ ਅਤੇ ਲੁਧਿਆਣਾ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਵੀ ਮੌਜੂਦ ਸੀ।
ਦੱਸਣਯੋਗ ਹੈ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦਾਖਾ, ਜਲਾਲਾਬਾਦ, ਫਗਵਾੜਾ ਤੇ ਮੁਕੇਰੀਆਂ 'ਤੇ ਜ਼ਿਮਨੀ ਚੋਣ 21 ਅਕਤੂਬਰ ਨੂੰ ਹੋਣ ਜਾ ਰਹੀ ਹੈ। ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ 23 ਸਤੰਬਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਹ ਨਾਮਜ਼ਦਗੀਆਂ 30 ਸਤੰਬਰ ਤਕ ਦਾਖਲ ਕਰਵਾਈਆਂ ਜਾ ਸਕਦੀਆਂ ਹਨ। ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।