ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ
Thursday, Oct 02, 2025 - 01:45 PM (IST)

ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿਚ ਉਤਾਰੀ ਗਈ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਬੀਤੇ ਦਿਨੀਂ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਇਸ ਮੌਕੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਨੇ 1984 ਵਿਚ ਸਿੱਖ ਕੌਮ ਲਈ ਆਪਣੀ ਜਾਨ ਵਾਰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਧਰਮੀ ਫੌਜੀ ਪਰਿਵਾਰ ਨਾਲ ਸਬੰਧਤ ਹਨ, ਜਿਨ੍ਹਾਂ ਨੇ ਹਮੇਸ਼ਾ ਕੌਮ ਤੇ ਧਰਮ ਲਈ ਆਪਣੀ ਕੁਰਬਾਨੀ ਦਿੱਤੀ ਹੈ। ਬੀਬੀ ਰੰਧਾਵਾ ਨੇ ਅਪੀਲ ਕੀਤੀ ਕਿ ਸਿੱਖ ਕੌਮ ਅਜਿਹੇ ਸ਼ਹੀਦੀ ਪਰਿਵਾਰਾਂ ਦਾ ਸਾਥ ਦੇਵੇ, ਜਿਨ੍ਹਾਂ ਨੇ ਧਰਮ ਅਤੇ ਕੌਮ ਦੀ ਰੱਖਿਆ ਲਈ ਵੱਡੀ ਜੰਗ ਲੜੀ ਹੈ।