ਢੀਂਡਸਾ ਤੇ ਗੁਜਰਾਲ ਦੇ ਨਾਂ ''ਤੇ ਭਾਜਪਾ ਨੇ ਠੁਕਰਾਈ ਅਕਾਲੀ ਦਲ ਦੀ ਸਲਾਹ!

08/07/2018 11:01:59 AM

ਚੰਡੀਗੜ੍ਹ : ਭਾਜਪਾ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਦੇ ਅਹੁਦੇ ਲਈ ਗਠਜੋੜ ਸਹਿਯੋਗੀ ਅਕਾਲੀ ਦਲ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਨਰੇਸ਼ ਗੁਜਰਾਲ ਨੂੰ 2 ਮੈਂਬਰੀ ਪੈਨਲ 'ਚ ਕਿਸੇ ਇਕ ਦੇ ਨਾਂ 'ਤੇ ਵਿਚਾਰ ਕਰਨ ਦਾ ਪ੍ਰਸਤਾਵ ਦਿੱਤਾ ਸੀ ਪਰ ਇਸ ਨੂੰ ਭਾਜਪਾ ਨੇ ਠੁਕਰਾ ਦਿੱਤਾ। ਇਸ ਦੀ ਮਨਜ਼ੂਰੀ ਨਾ ਮਿਲਣ ਕਾਰਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਸੰਸਦੀ ਸਮੂਹ ਦੀ ਇਕ ਮੀਟਿੰਗ ਬੁਲਾਈ ਹੈ।
ਸੂਤਰਾਂ ਮੁਤਾਬਕ ਅਕਾਲੀ ਦਲ ਰਾਜ ਸਭਾ ਦੇ ਡਿਪਟੀ ਚੇਅਰਮੈਨ ਦੀ ਚੋਣ ਲਈ ਵੋਟਾਂ ਦਾ ਬਾਈਕਾਟ ਕਰ ਸਕਦਾ ਹੈ। ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਪਾਰਟੀ ਦੀ ਰਣਨੀਤੀ ਤਿਆਰ ਕਰਨ ਲਈ ਬੈਠਕ ਬੁਲਾਈ ਗਈ ਹੈ। ਸੁਖਬੀਰ ਬਾਦਲ ਮੰਗਲਵਾਰ ਨੂੰ ਸਹਿਯੋਗੀਆਂ ਨਾਲ ਇਸ ਮੁੱਦੇ 'ਤੇ ਵਿਚਾਰ-ਚਰਚਾ ਕਰਨਗੇ।


Related News