ਅਕਾਲੀ ਦਲ ਨੂੰ ਝਟਕਾ, ਇਹ ਵੱਡਾ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ
Tuesday, Jul 15, 2025 - 05:19 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਅਤੇ ਤਰਨਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਹਰਮੀਤ ਸੰਧੂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਹਰਮੀਤ ਸੰਧੂ ਦੀ ਆਮ ਆਦਮੀ ਪਾਰਟੀ ਵਿਚ ਐਂਟਰੀ ਨੂੰ ਤਰਨਤਾਰਨ ਜ਼ਿਮਨੀ ਚੋਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਕਿਉਂਕਿ ਕੁਝ ਦਿਨ ਪਹਿਲਾਂ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਜਿਸ ਕਾਰਣ ਇਹ ਸੀਟ ਖਾਲ੍ਹੀ ਹੋ ਗਈ ਹੈ ਅਤੇ ਅਗਲੇ ਕੁਝ ਮਹੀਨਿਆਂ ਵਿਚ ਇਥੇ ਜ਼ਿਮਨੀ ਚੋਣ ਹੋਵੇਗੀ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਹਰਮੀਤ ਸੰਧੂ ਨੂੰ ਤਰਨਤਾਰਨ ਤੋਂ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਹਰਮੀਤ ਸਿੰਘ ਸੰਧੂ ਨੇ 19 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ ਸੀ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਪੁਆੜਾ, ਖ਼ਬਰ ਪੜ੍ਹ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e