ਅਕਾਲੀ ਦਲ ਦਾ ਰੋਸ ਮਾਰਚ ਦੇਸ਼ ''ਚ ਖੇਤੀ ਸੁਧਾਰ ਕਾਨੂੰਨ ਖ਼ਿਲਾਫ਼ ਲਹਿਰ ਖੜੀ ਕਰੇਗਾ : ਚੰਦੂਮਾਜਰਾ

09/30/2020 5:19:17 PM

ਪਟਿਆਲਾ (ਬਲਜਿੰਦਰ, ਪਰਮੀਤ) : ਅਕਾਲੀ ਦੇ 1 ਅਕੂਤਬਰ ਨੂੰ ਖੇਤੀ ਸੁਧਾਰ ਕਾਨੂੰਨ ਖ਼ਿਲਾਫ਼ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ ਤੋਂ ਪਹਿਲਾਂ ਅੱਜ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਟਿਆਲਾ ਪਹੁੰਚੇ। ਉਨ੍ਹਾਂ ਸਮੁੱਚੇ ਆਗੂਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਾਈਆਂ। ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦਾ 1 ਅਕਤੂਬਰ ਦਾ ਖੇਤੀ ਸੁਧਾਰ ਕਾਨੂੰਨ ਖ਼ਿਲਾਫ਼ ਰੋਸ ਮਾਰਚ ਦੇਸ਼ 'ਚ ਰਾਸ਼ਟਰੀ ਲਹਿਰ ਖੜ੍ਹੀ ਕਰੇਗਾ ਕਿਉਂਕਿ ਜਿਸ ਤਰ੍ਹਾਂ ਮੋਦੀ ਸਰਕਾਰ ਨੇ ਜ਼ਬਰਦਸਤੀ ਦੇਸ਼ ਦੇ ਲੋਕਾਂ 'ਤੇ ਖੇਤੀ ਸੁਧਾਰ ਕਾਨੂੰਨ ਥੋਪਿਆ ਹੈ, ਉਸ ਨਾਲ ਪੂਰੇ ਦੇਸ਼ 'ਚ ਗੁੱਸੇ ਦੀ ਲਹਿਰ ਹੈ। ਅਕਾਲੀ ਦਲ ਉਦੋਂ ਤੱਕ ਕਿਸਾਨਾਂ ਦੇ ਹਿੱਤਾਂ ਲਈ ਲੜਦਾ ਰਹੇਗਾ, ਜਦੋਂ ਤੱਕ ਇਸ ਬਿੱਲ 'ਚੋਂ ਕਿਸਾਨ ਵਿਰੋਧੀ ਨੀਤੀਆਂ ਨੂੰ ਹਟਾਇਆ ਨਹੀਂ ਜਾਂਦਾ। 

ਇਹ ਵੀ ਪੜ੍ਹੋ :  ਭਾਜਪਾ ਨਾਲੋਂ ਗਠਜੋੜ ਤੋੜਣ ਤੋਂ ਬਾਅਦ ਵੀ ਵੱਡੇ ਬਾਦਲ ਦੀ ਚੁੱਪੀ ਨੇ ਖੜ੍ਹੇ ਕੀਤੇ ਸਵਾਲ

ਉਨ੍ਹਾਂ ਕਿਹਾ ਕਿ ਐੱਮ. ਐੱਸ. ਪੀ. ਨੂੰ ਮੌਲਿਕ ਅਧਿਕਾਰ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਰਕਾਰੀ ਖਰੀਦ ਸਬੰਧੀ ਕਾਨੂੰਨ ਬਣਾ ਕੇ ਇਸ ਨੂੰ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਗੱਲ 'ਤੇ ਹੈਰਾਨੀ ਪ੍ਰਗਟ ਕੀਤੀ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਜਿਹੜੀਆਂ ਕਿ ਪੰਜਾਬ 'ਚ ਖੇਤੀ ਸੁਧਾਰ ਬਿੱਲ ਖ਼ਿਲਾਫ਼ ਬੋਲ ਰਹੀਆਂ ਹਨ, ਦੋਵਾਂ ਪਾਰਟੀਆਂ ਦੇ ਰਾਸ਼ਟਰੀ ਆਗੂ ਇਸ ਮਾਮਲੇ 'ਚ ਚੁੱਪੀ ਧਾਰੀ ਬੈਠੇ ਹਨ ਨਾ ਤਾਂ ਰਾਹੁਲ ਗਾਂਧੀ ਅਤੇ ਸ਼੍ਰੀਮਤੀ ਸੋਨੀਆ ਗਾਂਧੀ ਨੇ ਇਸ ਦੇ ਖ਼ਿਲਾਫ਼ ਇਕ ਵੀ ਸ਼ਬਦ ਬੋਲਿਆ ਅਤੇ ਨਾ ਹੀ ਅਰਵਿੰਦ ਕੇਜਰੀਵਾਲ ਕੁਝ ਬੋਲ ਰਹੇ ਹਨ।

ਇਹ ਵੀ ਪੜ੍ਹੋ :  ਕਿਸਾਨ ਅੰਦੋਲਨ 'ਚ ਰਾਹੁਲ ਗਾਂਧੀ ਦੀ ਐਂਟਰੀ, 3 ਦਿਨ ਪੰਜਾਬ 'ਚ ਕੱਢਣਗੇ ਟ੍ਰੈਕਟਰ ਰੈਲੀਆਂ

ਇਸ ਮੌਕੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ ਪ੍ਰੋ. ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਰਵਿੰਦਰਪਾਲ ਸਿੰਘ ਜੋਨੀ ਕੋਹਲੀ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਅਵਤਾਰ ਸਿੰਘ ਹੈਪੀ, ਸੰਦੀਪ ਸਿੰਘ ਰਾਜਾ ਤੁੜ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਸ਼ੇਖੁਪੁਰ, ਗੁਰਲਾਲ ਸਿੰਘ ਭੰਗੂ, ਕੰਵਲਜੀਤ ਸਿੰਘ ਗੋਨਾ, ਜੋਗਿੰਦਰ ਸਿੰਘ ਛਾਂਗਾ, ਮਨਵਿੰਦਰ ਸਿੰਘ ਕੌੜਾ, ਸੁਖਬੀਰ ਸਿੰਘ ਸਨੌਰ ਅਤੇ ਪਲਵਿੰਦਰ ਰਿੰਕੂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ :  ਗਠਜੋੜ ਟੁੱਟਣ ਪਿੱਛੋਂ ਭਾਜਪਾ ਨੇ ਬੀੜੀਆਂ ਅਕਾਲੀ ਦਲ ਵੱਲ ਤੋਪਾਂ, ਬਾਦਲਾਂ ਨੂੰ ਦਿੱਤਾ ਮੋੜਵਾਂ ਜਵਾਬ

 

Gurminder Singh

This news is Content Editor Gurminder Singh