ਅਕਾਲੀ ਦਲ-ਬਸਪਾ ਗਠਜੋੜ ਤੋਂ ਬਾਅਦ ਪਹਿਲੀ ਵਾਰ ਅੱਜ ਪੰਜਾਬ ਆ ਰਹੇ ਹਨ ਮਾਇਆਵਤੀ

02/08/2022 9:22:28 AM

ਚੰਡੀਗੜ੍ਹ (ਅਸ਼ਵਨੀ) - ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਪਹਿਲੀ ਵਾਰ ਅੱਜ ਪੰਜਾਬ ਆ ਰਹੇ ਹਨ। ਮਾਇਆਵਤੀ ਦੇ ਪੰਜਾਬ ਦੌਰੇ ’ਤੇ ਆਉਣ ’ਤੇ ਦੋਆਬਾ ਵਿਖੇ ਅੱਜ ਵੱਡੀ ਰੈਲੀ ਕੀਤੀ ਜਾਵੇਗੀ। ਬਹੁਜਨ ਸਮਾਜ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਅੱਜ ਨਵਾਂਸ਼ਹਿਰ ਵਿਚ ਚੋਣ ਸ਼ੰਖਨਾਦ ਕਰਨਗੇ। ਕੋਸ਼ਿਸ਼ ਇਹੀ ਹੈ ਕਿ ਚੋਣ ਦੰਗਲ ਵਿਚ ਸ਼੍ਰੋਮਣੀ ਅਕਾਲੀ ਦਲ ਗਠਜੋੜ ਨੂੰ ਮਜਬੂਤੀ ਮਿਲੇ ਅਤੇ ਵੋਟਰਾਂ ਨੂੰ ਰਿਝਾਇਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)

ਦੱਸ ਦੇਈਏ ਕਿ 2017 ਵਿਚ ਵਿਧਾਨਸਭਾ ਚੋਣਾਂ ਤੋਂ ਬਾਅਦ 2019 ਦੀਆਂ ਲੋਕਸਭਾ ਚੋਣਾਂ ਵਿਚ ਦੋਆਬਾ ਖੇਤਰ ਬਹੁਜਨ ਸਮਾਜ ਪਾਰਟੀ ਦੀ ਬੜ੍ਹਤ ਦਾ ਵੱਡਾ ਗੜ੍ਹ ਬਣ ਕੇ ਉਭਰਿਆ ਹੈ। ਇੱਥੇ ਬਸਪਾ ਨੂੰ 3.49 ਫੀਸਦੀ ਵੋਟਾਂ ਮਿਲੀਆਂ ਸਨ। ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੀ ਮੰਨੀਏ ਤਾਂ ਨਵਾਂਸ਼ਹਿਰ ਦੋਆਬਾ ਖੇਤਰ ਦਾ ਕੇਂਦਰੀ ਹਿੱਸਾ ਹੈ। ਬੇਸ਼ੱਕ ਭੈਣ ਕੁਮਾਰੀ ਮਾਇਆਵਤੀ ਦੀ ਰੈਲੀ ਪੂਰੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਨੂੰ ਮਜਬੂਤੀ ਦੇਵੇਗੀ ਪਰ ਸਭ ਤੋਂ ਜ਼ਿਆਦਾ ਬਲ ਦੋਆਬਾ ਵਿਚ ਕਿਸਮਤ ਅਜਮਾ ਰਹੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਨੂੰ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ

ਅੱਜ ਦੁਪਹਿਰ 2 ਵਜੇ ਨਵਾਂਸ਼ਹਿਰ ਦੀ ਦਾਣਾ ਮੰਡੀ ਵਿਚ ਆਯੋਜਿਤ ਕੁਮਾਰੀ ਮਾਇਆਵਤੀ ਦੀ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁੱਖ ਮੰਤਰੀ ਚਿਹਰਾ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਹੁਜਨ ਸਮਾਜ ਪਾਰਟੀ ਦੇ ਕੌਮ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤੀਸ਼ ਚੰਦਰ ਮਿਸ਼ਰਾ, ਬਹੁਜਨ ਸਮਾਜ ਪਾਰਟੀ ਦੇ ਕੌਮੀ ਕੋ-ਆਰਡੀਨੇਟਰ ਆਕਾਸ਼ ਆਨੰਦ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਇੰਚਾਰਜ ਪੰਜਾਬ ਵਿਪੁਲ ਕੁਮਾਰ, ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਮੌਜੂਦ ਰਹਿਣਗੇ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

rajwinder kaur

This news is Content Editor rajwinder kaur