ਅਕਾਲੀ ਦਲ ਦੇ ਲੀਡਰਾਂ ਦੇ ਕੀਤੇ ਜਾਂਦੇ ਘਿਰਾਓ ਨਾਲ ਕੇਂਦਰ ਸਰਕਾਰ ਨੂੰ ਹੋਰ ਬਲ ਮਿਲੇਗਾ: ਚੰਦੂਮਾਜਰਾ
Friday, Aug 20, 2021 - 02:53 PM (IST)
ਸੰਗਰੂਰ (ਬੇਦੀ): ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਕੀਤੇ ਘਿਰਾਓ ਸਬੰਧੀ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦਾ।ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੁੱਢ ਤੋਂ ਹੀ ਤਿੰਨੇ ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਆਪਣੀ ਪੱਧਰ ’ਤੇ ਉਪਰਾਲੇ ਕਰ ਰਹੀ ਹੈ।ਕਿਸਾਨਾਂ ਦੇ ਹਰ ਸੰਘਰਸ਼ ’ਚ ਉਨ੍ਹਾਂ ਦਾ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅਕਾਲੀ ਦਲ ਵੱਲੋਂ ਹਰ ਸਾਲ ਮਨਾਈ ਜਾਂਦੀ ਹੈ ਜਿਸ ’ਚ ਸਮੁੱਚੀ ਅਕਾਲੀ ਲੀਡਰਸ਼ਿਪ ਪਹੁੰਚਦੀ ਹੈ ਪ੍ਰੰਤੂ ਇਸ ਵਾਰ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਹੋਇਆ ਕਿ ਇਸ ਵਾਰ ਬਰਸੀ ਪੂਰਨ ਤੌਰ ’ਤੇ ਧਾਰਮਿਕ ਰਹੇਗੀ। ਪ੍ਰੰਤੂ ਅੱਜ ਮੁੜ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦਾ ਘਿਰਾਓ ਤੇ ਵਿਰੋਧ ਕੀਤਾ ਗਿਆ ਅਤੇ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਨਹੀਂ ਜਾਣ ਦਿੱਤਾ ਗਿਆ।
ਇਹ ਵੀ ਪੜ੍ਹੋ : ਬਿਜਲੀ ਮੁਲਾਜ਼ਮ ਦੀ ਸ਼ੱਕੀ ਹਾਲਾਤ ’ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼, ਫ਼ੈਲੀ ਸਨਸਨੀ
ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਗੱਲ ਕਿਸਾਨਾਂ ਤੱਕ ਪਹੁੰਚਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਕੀਤੇ ਜਾਂਦੇ ਘਿਰਾਓ ਨਾਲ ਕੇਂਦਰ ਸਰਕਾਰ ਨੂੰ ਹੋਰ ਬਲ ਮਿਲੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਹੈ।ਇਸ ਮੌਕੇ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਜ਼ਿਲ੍ਹਾ ਪ੍ਰਧਾਨ,ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਤੇਜਿੰਦਰ ਸਿੰਘ ਸੰਘਰੇੜੀ ਸ਼ਹਿਰੀ ਪ੍ਰਧਾਨ ਸੰਗਰੂਰ, ਐਡਵੋਕੇਟ ਗਗਨਦੀਪ ਸਿੰਘ ਸਿਬੀਆ ਪ੍ਰਧਾਨ ਬਾਰ ਐਸੋਸੀਏਸ਼ਨ ਸੰਗਰੂਰ, ਰਿਪੂਦਮਨ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਮਿਉਂਸਪਲ ਕਮੇਟੀ ਸੰਗਰੂਰ, ਇਕਬਾਲਜੀਤ ਸਿੰਘ ਪੂਨੀਆ ਸਾਬਕਾ ਪ੍ਰਧਾਨ ਮੌਜੂਦ ਸਨ।
ਇਹ ਵੀ ਪੜ੍ਹੋ : ਜਦੋਂ ਕਿਸਾਨਾਂ ਨੇ ਘੇਰੀ ਰਾਜਾ ਵੜਿੰਗ ਦੀ ਪਤਨੀ, ਤਾਂ ਗੁੱਸੇ ’ਚ ਆਏ ਵਿਧਾਇਕ ਨੇ ਲਾਈਵ ਹੋ ਕੇ ਕੱਢੀ ਭੜਾਸ (ਵੀਡੀਓ)