ਅਕਾਲੀ ਦਲ ਨੂੰ ਝਟਕਾ, ਕਈ ਪਰਿਵਾਰ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ''ਚ ਸ਼ਾਮਲ

06/07/2017 3:50:14 PM

ਖਡੂਰ ਸਾਹਿਬ, (ਕੁਲਾਰ) - ਹਲਕਾ ਬਾਬਾ ਬਕਾਲਾ 'ਚ ਦਿਨੋ-ਦਿਨ ਉੱਚੇ ਹੋ ਰਹੇ ਕਾਂਗਰਸ ਦੇ ਗਿਰਾਫ ਨੂੰ ਉਸ ਵੇਲੇ ਹੋਰ ਬਲ ਮਿਲਿਆ, ਜਦੋਂ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਬਿੱਟੂ ਤਖਤੂਚੱਕ ਦੀਆਂ ਕੋਸ਼ਿਸ਼ਾਂ ਸਦਕਾ 2 ਦਰਜਨ ਪਰਿਵਾਰਾਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਗੁਰਚਰਨ ਸਿੰਘ ਤਖਤੂਚੱਕ ਦੇ ਗ੍ਰਹਿ ਵਿਖੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਹਾਜ਼ਰੀ 'ਚ ਪਿੰਡ ਤਖਤੂਚੱਕ, ਕਾਜ਼ੀਵਾਲ, ਮੱਲ੍ਹਾ ਤੇ ਏਕਲਗੱਡਾ ਦੇ ਦੋ ਦਰਜਨ ਪਰਿਵਾਰ ਜਿਨ੍ਹਾਂ 'ਚ ਗੁਰਚਰਨ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ ਪੰਚ, ਜੁਗਰਾਜ ਸਿੰਘ, ਜਗਰੂਪ ਸਿੰਘ, ਰਣਜੋਧ ਸਿੰਘ, ਬਲਵਿੰਦਰ ਸਿੰਘ, ਸਾਬੀ, ਬਲਕਾਰ ਸਿੰਘ, ਲਖਵਿੰਦਰ ਸਿੰਘ, ਕਸ਼ਮੀਰ ਸਿੰਘ, ਨਿਰਵੈਲ ਸਿੰਘ, ਜਗਦੀਸ਼ ਕੌਰ, ਪਰਮਜੀਤ ਕੌਰ ਤੇ ਅਮਰਜੀਤ ਕੌਰ ਸ਼ਾਮਿਲ ਹੋਏ, ਨੇ ਅਕਾਲੀ ਦਲ ਨੂੰ ਕਰਾਰਾ ਝਟਕਾ ਦਿੰਦੇ ਹੋਏ ਕਾਂਗਰਸ ਕਬੂਲ ਕਰ ਲਈ। ਇਸ ਮੌਕੇ ਅਕਾਲੀ ਦਲ ਛੱਡ ਕਾਂਗਰਸ 'ਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੀਆਂ ਗਲਤ ਨੀਤੀਆਂ ਤੋਂ ਤੰਗ ਹੋ ਕੇ ਤੇ ਕਾਂਗਰਸ ਦੀਆਂ ਲੋਕ-ਪੱਖੀ ਵਧੀਆ ਨੀਤੀਆਂ ਨੂੰ ਧਿਆਨ 'ਚ ਰਖਦੇ ਹੋਏ ਅਸੀਂ ਕਾਂਗਰਸ ਦਾ ਪੱਲਾ ਫੜਿਆ ਹੈ। ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪਾਓ ਦੇ ਕਿ ਸਨਮਾਨਿਤ ਕੀਤਾ। ਇਸ ਮੌਕੇ ਪਿੰਦਰਜੀਤ ਸਿੰਘ ਸਰਲੀ ਮੈਂਬਰ ਪੀ. ਪੀ. ਸੀ. ਸੀ., ਬਲਾਕ ਪ੍ਰਧਾਨ ਹਰਪਾਲ ਸਿੰਘ ਜਲਾਲਾਬਾਦ, ਹਰਜਿੰਦਰ ਸਿੰਘ ਜਿੰਦਾ ਰਾਮਪੁਰ ਜਨਰਲ ਸਕੱਤਰ, ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਬਿੱਟੂ ਤਖਤੂਚੱਕ, ਇੰਦਰਪਾਲ ਸਿੰਘ ਗਗੜੇਵਾਲ, ਗੁਰਨਿਸ਼ਾਨ ਸਿੰਘ ਬੱਗੀ ਨਾਗੋਕੇ, ਅਵਤਾਰ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ ਹੈਪੀ ਕਾਜ਼ੀਵਾਲ, ਨੰਬਰਦਾਰ ਗੁਰਮੁਖ ਸਿੰਘ, ਸੁਖਜਿੰਦਰ ਸਿੰਘ, ਖਜ਼ਾਨ ਸਿੰਘ, ਕਸ਼ਮੀਰ ਸਿੰਘ, ਅਮਰੀਕ ਸਿੰਘ ਪੰਚ, ਮੇਜਰ ਸਿੰਘ ਫੌਜੀ, ਬਲਕਾਰ ਸਿੰਘ ਫੌਜੀ ਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।


Related News