ਅਕਾਲੀ ਦਲ ਦੇ ਸਰਪੰਚ ਸਮੇਤ ਕਈ ਹੋਰ ਆਗੂ ਕਾਂਗਰਸ ''ਚ ਸ਼ਾਮਲ

01/19/2018 12:22:30 PM

ਸੁਲਤਾਨਪੁਰ ਲੋਧੀ (ਧੀਰ)-ਹਲਕਾ ਸੁਲਤਾਨਪੁਰ ਲੋਧੀ 'ਚ ਲਗਾਤਾਰ 2 ਵਾਰ ਮਿਲੀ ਹਾਰ ਤੋਂ ਬਾਅਦ ਕਰੀਬ ਆਧਾਰ ਗੁਆ ਚੁੱਕੇ ਅਕਾਲੀ ਦਲ ਨੂੰ ਹੋਰ ਜ਼ਬਰਦਸਤ ਝਟਕਾ ਲੱਗਿਆ, ਜਦੋਂ ਪਿੰਡ ਮਹਿਜੀਤਪੁਰ ਦੇ ਸਰਪੰਚ ਗੁਰਦੇਵ ਸਿੰਘ ਨਿਸ਼ਾਨ ਸੈੱਲ ਕਾਂਗਰਸ ਦੇ ਸਕੱਤਰ ਤੇ ਜ਼ੋਨ ਪ੍ਰਧਾਨ ਜਗਜੀਤ ਸਿੰਘ ਚੰਦੀ ਦੀ ਪ੍ਰੇਰਨਾ ਸਦਕਾ ਆਪਣੇ ਸਾਥੀਆਂ ਸਮੇਤ ਹਮੇਸ਼ਾ ਲਈ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਨੂੰ ਕਬੂਲ ਕਰਦਿਆਂ ਹਮੇਸ਼ਾਂ ਲਈ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ। ਸ਼ਾਮਲ ਹੋਏ ਆਗੂਆਂ ਸਰਪੰਚ ਗੁਰਦੇਵ ਸਿੰਘ, ਨਿਰੰਜਣ ਸਿੰਘ ਸਾਬਕਾ ਮੈਂਬਰ ਪੰਚਾਇਤ ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਮੋਮੀ, ਕੁਲਦੀਪ ਸਿੰਘ ਸ਼ਾਹ ਨੂੰ ਸਿਰੋਪਾਓ ਦੇ ਕੇ ਪਾਰਟੀ 'ਚ ਸ਼ਾਮਲ ਕਰਦੇ ਹੋਏ ਵਿਧਾਇਕ ਚੀਮਾ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ 'ਚ ਉਨ੍ਹਾਂ ਨੂੰ ਪੂਰਾ ਮਾਨ ਸਤਿਕਾਰ ਮਿਲੇਗਾ। 
ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ ਸੁਲਤਾਨਪੁਰ ਲੋਧੀ ਹਲਕੇ 'ਚ ਹੀ ਨਹੀਂ ਬਲਕਿ ਪੂਰੇ ਸੂਬੇ 'ਚ ਹੀ ਆਪਣਾ ਆਧਾਰ ਗੁਆ ਚੁੱਕਾ ਹੈ, ਇਸ ਲਈ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛਿਪਾਉਂਦੇ ਹੋਏ ਕਾਂਗਰਸ ਸਰਕਾਰ 'ਤੇ ਝੂਠੇ ਇਲਜ਼ਾਮ ਲਾਉਂਦੇ ਹੋਏ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਜਿਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੇ ਲਈ ਲੈ ਕੇ ਸੱਤਾ 'ਚ ਆਈ ਸੀ, ਉਨ੍ਹਾਂ ਸਾਰਿਆਂ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜਗਜੀਤ ਸਿੰਘ ਚੰਦੀ ਸਕੱਤਰ ਕਿਸਾਨ ਸੈੱਲ ਕਾਂਗਰਸ, ਹਰਚਰਨ ਸਿੰਘ, ਬੱਗਾ ਮਿਆਨੀ, ਠੇਕੇਦਾਰ ਜਸਪਾਲ ਸਿੰਘ ਫੱਤੋਵਾਲ,ਬਲਜਿੰਦਰ ਸਿੰਘ ਪੀ. ਏ. ਆਦਿ ਵੀ ਹਾਜ਼ਰ ਸਨ।


Related News