ਅਕਾਲੀ ਦਲ ਵੱਲੋਂ 1 ਮਾਰਚ ਦਾ ਵਿਧਾਨ ਸਭਾ ਘਿਰਾਓ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ: ਜਥੇਦਾਰ ਤੋਤਾ ਸਿੰਘ
Sunday, Feb 28, 2021 - 12:45 PM (IST)
ਧਰਮਕੋਟ (ਸਤੀਸ਼): ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਜੋ ਘਰਾਓ ਕੀਤਾ ਜਾ ਰਿਹਾ ਹੈ ਓਸ ਦੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਅੱਜ ਧਰਮਕੋਟ ਹਲਕੇ ਦੇ ਵੱਖ-ਵੱਖ ਸਰਕਲਾ ਦੀਆਂ ਮੀਟਿਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ 1 ਮਾਰਚ ਨੂੰ ਇਸ ਘਿਰਾਓ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਸਥਾਨਕ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਅਤੇ ਫੋਕੇ ਵਾਅਦਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ ਝੂਠੇ ਵਾਅਦੇ ਕਰਕੇ ਸੱਤਾ ਤੇ ਕਾਬਜ਼ ਹੋਈ ਕੈਪਟਨ ਸਰਕਾਰ ਨੂੰ ਉਸਦੇ ਵਾਅਦੇ ਯਾਦ ਦਿਵਾਉਣ ਲਈ 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਕੀਤਾ ਜਾ ਰਿਹਾ। ਇਸ ਘਿਰਾਓ ਦਾ ਵਿਸ਼ਾਲ ਇਕੱਠ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ।
ਇਹ ਵੀ ਪੜ੍ਹੋ ਨੌਜਵਾਨ ਨੇ ਕੈਨੇਡਾ ਦੇ ਚਾਅ 'ਚ ਖ਼ਰਚ ਦਿੱਤੇ 36 ਲੱਖ ਪਰ ਹਰਮਨਪ੍ਰੀਤ ਨੇ ਪਹੁੰਚਦਿਆਂ ਹੀ ਤੋੜੀਆਂ 'ਪ੍ਰੀਤਾਂ'
ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਪੰਜਾਬ ਦਾ ਹਰ ਵਰਗ ਦੁਖੀ ਹੈ ਕਿਉਂਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸੇ ਵੀ ਵਰਗ ਨੂੰ ਕੋਈ ਵੀ ਸਹੂਲਤ ਜਾਂ ਰਾਹਤ ਪ੍ਰਦਾਨ ਨਹੀਂ ਕੀਤੀ ਬਲਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ। ਅਕਾਲੀ ਸਰਕਾਰ ਸਮੇਂ ਬਣਾਏ ਗਏ ਸਸਤੇ ਅਨਾਜ ਦੇ ਰਾਸ਼ਨ ਕਾਰਡ ਵੀ ਕੱਟ ਦਿੱਤੇ ਗਏ ਅਤੇ ਬੁਢਾਪਾ, ਵਿਧਵਾ ,ਅੰਗਹੀਣਾਂ ਨੂੰ ਮਿਲਣ ਵਾਲੀ ਪੈਨਸ਼ਨ ਤਾਂ ਕੀ ਮਿਲਣੀ ਸੀ ਬਲਕਿ ਇਨ੍ਹਾਂ ਬਜ਼ੁਰਗਾਂ ਨੂੰ ਸਰਕਾਰ ਵੱਲੋਂ ਪੈਨਸ਼ਨਾਂ ਵਾਪਸ ਕਰਨ ਦੇ ਨੋਟਿਸ ਕੱਢੇ ਜਾ ਰਹੇ ਹਨ। ਸ਼ਗਨ ਸਕੀਮ ਹਾਸਲ ਕਰਨ ਲਈ ਗਰੀਬ ਲੋਕ ਦਫ਼ਤਰਾਂ ਦੇ ਚੱਕਰ ਕੱਢ ਰਹੇ ਹਨ। ਨਸ਼ਾ ਖ਼ਤਮ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਨਸ਼ਾ ਘਰ-ਘਰ ਵਿਕ ਰਿਹਾ ਹੈ।
ਇਹ ਵੀ ਪੜ੍ਹੋ ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਜਥੇਦਾਰ ਤੋਤਾ ਸਿੰਘ ਨੇ ਹਾਜ਼ਰ ਸਮੂਹ ਵਰਕਰਾਂ ਨੂੰ ਹੁੰਮ-ਹੁਮਾ ਕੇ ਇਸ ਸੰਘਰਸ਼ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਰਮਕੋਟ ਹਲਕੇ ਤੋਂ 150 ਗੱਡੀਆਂ ਦਾ ਕਾਫ਼ਲਾ ਵਿਧਾਨ ਸਭਾ ਦੇ ਘਿਰਾਓ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਤੇ ਪਰਮਜੀਤ ਸਿੰਘ ਚੱਕ ਤਾਰੇਵਾਲਾ ਅਕਾਲੀ ਆਗੂ, ਜਥੇਦਾਰ ਕਸ਼ਮੀਰ ਸਿੰਘ ਬਾਜੇਕੇ ਅਕਾਲੀ ਆਗੂ, ਗੁਰਦਿਆਲ ਸਿੰਘ ਬੁੱਟਰ ਸਰਪੰਚ ਚਕ ਕਿਸਾਨਾਂ, ਰਜਿੰਦਰ ਸਿੰਘ ਡੱਲਾ ਸਿਆਸੀ ਸਕੱਤਰ, ਗੁਰਜੰਟ ਸਿੰਘ ਰਾਮੂਵਾਲਾ ਪੀ ਏ, ਹਰਪ੍ਰੀਤ ਸਿੰਘ ਰਿੱਕੀ ਯੂਥ ਅਕਾਲੀ ਆਗੂ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਵਰਕਰ ਤੇ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ: ਸਿਧੂ ਮੂਸੇਵਾਲਾ ਨੇ ਇੰਸਟਾਗ੍ਰਾਮ ਅਕਾਉਂਟ 'ਤੋਂ ਸਾਰੀਆਂ ਪੋਸਟਾਂ ਹਟਾ ਕੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ