ਅਕਾਲੀ ਦਲ ਦਾ ਧਰਨਾ ਮੁਲਤਵੀ, ਨਵੀਂ ਮਿਤੀ ਦਾ ਐਲਾਨ ਜਲਦ

Monday, Jul 15, 2019 - 02:37 PM (IST)

ਅਕਾਲੀ ਦਲ ਦਾ ਧਰਨਾ ਮੁਲਤਵੀ, ਨਵੀਂ ਮਿਤੀ ਦਾ ਐਲਾਨ ਜਲਦ

ਪਟਿਆਲਾ (ਜੋਸਨ, ਬਲਜਿੰਦਰ)—ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਤੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਮੌਸਮ ਦੀ ਖਰਾਬੀ ਕਾਰਨ ਅਕਾਲੀ ਦਲ ਵੱਲੋਂ ਸਰਕਾਰ ਦੀ ਧੱਕੇਸ਼ਾਹੀ ਖਿਲਾਫ਼ 17 ਜੁਲਾਈ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਨੇ ਦੀ ਅਗਲੀ ਤਾਰੀਖ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ।

ਸ. ਰੱਖੜਾ ਨੇ ਦੱਸਿਆ ਕਿ ਅਕਾਲੀ ਦਲ ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਕੀਮਤ 'ਤੇ ਸਰਕਾਰ ਨੂੰ ਧੱਕੇਸ਼ਾਹੀ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਜਿਸ ਤਰ੍ਹਾਂ ਪੰਜਾਬ ਭਰ 'ਚ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ, ਦਾ ਜਵਾਬ ਦੇਣ ਲਈ ਅਕਾਲੀ ਦਲ ਵੱਲੋਂ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।


author

Shyna

Content Editor

Related News