ਰਾਸ਼ਨ, ਬੀਜ ਘੁਟਾਲੇ ਤੇ ਤੇਲ ਕੀਮਤਾਂ ''ਚ ਵਾਧੇ ਦੇ ਵਿਰੋਧ ''ਚ ਅਕਾਲੀਆਂ ਦਾ ਦੋਆਬੇ ''ਚ ਪ੍ਰਦਰਸ਼ਨ

07/07/2020 6:32:50 PM

ਜਲੰਧਰ, ਹੁਸ਼ਿਆਰਪੁਰ, ਫਗਵਾੜਾ, ਟਾਂਡਾ, ਭੋਗਪੁਰ : (ਸੋਨੂੰ, ਅਮੀਰਕ, ਮੋਮੀ, ਜਸਵਿੰਦਰ, ਰਾਜੇਸ਼) : ਰਾਸ਼ਨ, ਬੀਜ ਅਤੇ ਸ਼ਰਾਬ ਘੁਟਾਲੇ ਦੇ ਨਾਲ-ਨਾਲ ਵੱਧਦੀਆਂ ਤੇਲ ਕੀਮਤਾਂ ਦੇ ਵਿਰੋਧ ਵਿਚ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਪ੍ਰਦਰਸ਼ਨ ਕੀਤਾ ਗਿਆ। ਦੁਆਬੇ ਵਿਚ ਅਕਾਲੀ ਦਲ ਵਲੋਂ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ ਭਰਵਾਂ ਵਿਰੋਧ ਕੀਤਾ ਗਿਆ। ਜਲੰਧਰ ਦੇ ਨਹਿਰੂ ਗਾਰਡਨ ਚੌਂਕ 'ਚ ਅਕਾਲੀ ਆਗੂ ਚੰਦਨ ਗਰੇਵਾਲ ਦੀ ਅਗਵਾਈ ਵਿਚ ਅਕਾਲੀਆਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਇਕ ਤੋਂ ਬਾਅਦ ਇਕ ਘੁਟਾਲੇ ਸਾਹਮਣੇ ਆ ਰਹੇ ਹਨ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਕੱਟੇ ਗਏ ਨੀਲੇ ਕਾਰਡ ਤੁਰੰਤ ਬਹਾਲ ਕੀਤੇ ਜਾਣ ਅਤੇ ਪੈਟਰੋਲ-ਡੀਜ਼ਲ ਤੇ ਲਗਾਇਆ ਵੈਟ ਤੁਰੰਤ ਵਾਪਸ ਲਿਆ ਜਾਵੇ। 

ਇਹ ਵੀ ਪੜ੍ਹੋ : ਕਾਂਗਰਸ ਦਾ 'ਹੱਥ' ਛੱਡ ਢੀਂਡਸਾ ਧੜੇ 'ਚ ਸ਼ਾਮਲ ਹੋਏ ਸੰਧੂ

ਟਾਂਡਾ : ਸ਼੍ਰੋਮਣੀ ਅਕਾਲੀ ਦਲ ਸਰਕਲ ਟਾਂਡਾ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਹੋਈਆਂ ਕੀਮਤਾਂ ਅਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਅੱਜ ਟਾਂਡਾ ਦੇ ਵੱਖ-ਵੱਖ ਇਲਾਕਿਆਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਹਸਪਤਾਲ ਟਾਂਡਾ ਚੌਂਕ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਸਮੂਹ ਅਕਾਲੀ ਵਰਕਰਾਂ ਨੇ ਭਾਗ ਲੈਂਦੇ ਹੋਏ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿੱਤ ਦਿਨ ਹੀ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਕਰਕੇ ਆਮ ਜਨਤਾ ਉੱਪਰ ਬੋਝ ਪਾਇਆ ਜਾ ਰਿਹਾ ਹੈ, ਇਸ ਤੋਂ ਇਲਾਵਾ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਤੇਲ ਕੀਮਤਾਂ ਉੱਪਰ ਲਗਾਏ ਗਏ ਵੈਟ ਕਾਰਨ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਸਰਕਾਰ ਨੇ ਪੰਜਾਬ ਦੇ ਗ਼ਰੀਬ ਵਰਗ ਨਾਲ ਧੋਖਾ ਕਰਦੇ ਹੋਏ ਉਨ੍ਹਾਂ ਦੇ ਨੀਲੇ ਕਾਰਡਾਂ 'ਚੋਂ ਨਾਂ ਕੱਟ ਦਿੱਤੇ ਹਨ ਜਿਸ ਕਾਰਨ ਆਮ ਜਨਤਾ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਘੱਟ ਕਰਨ ਅਤੇ ਸੂਬਾ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਉੱਪਰ ਲਗਾਏ ਗਏ ਵੈਟ ਨੂੰ ਘੱਟ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਕੋਰੋਨਾ ਕਾਰਣ ਕੈਪਟਨ ਸਰਕਾਰ ਦੀਆਂ ਨਵੀਆਂ ਹਿਦਾਇਤਾਂ, ਹੁਣ ਪੰਜਾਬ 'ਚ ਐਂਟਰੀ ਲਈ ਰੱਖੀ ਇਹ ਸ਼ਰਤ

ਭੋਗਪੁਰ : ਅੱਜ ਭੋਗਪੁਰ 'ਚ ਹਲਕਾ ਆਦਮਪੁਰ ਤੋਂ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ 'ਚ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਤੇਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਹਨ ਕਿਉਂਕਿ ਸੂਬਾ ਸਰਕਾਰ ਵਲੋਂ ਵੱਡੇ ਟੈਕਸ ਤੇਲ ਤੇ ਲਗਾਏ ਗਏ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਗ਼ਰੀਬਾਂ ਨੂੰ ਰਾਸ਼ਨ ਦੇ ਰਹੀ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ ਇਸ ਰਾਸ਼ਨ 'ਚ ਵੀ ਵੱਡਾ ਘਪਲਾ ਕੀਤਾ ਗਿਆ ਹੈ, ਜਿਸ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਵਿਚ ਵੱਡੀ ਗਿਣਤੀ 'ਚ ਗਰੀਬਾਂ ਦੇ ਨੀਲੇ ਕਾਰਡ ਬਿਨਾਂ ਕਿਸੇ ਕਾਰਣ ਕੱਟ ਦਿੱਤੇ ਗਏ ਹਨ, ਜਿਸ ਕਾਰਨ ਇਨ੍ਹਾਂ ਗਰੀਬਾਂ 'ਤੇ ਸਰਕਾਰ ਨੇ ਵੱਡਾ ਬੋਝ ਪਾਇਆ ਹੈ। 

ਇਹ ਵੀ ਪੜ੍ਹੋ : ਮਲੇਸ਼ੀਆ 'ਚ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਘਰ ਪਰਤੀ ਲਾਸ਼, ਮਾਨ ਨੇ ਵੰਡਾਇਆ ਦੁੱਖ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਗੜ੍ਹਸ਼ੰਕਰ ਦੇ ਕਸਬਾ ਸੈੱਲਾ ਵਿਖੇ ਠੇਕੇਦਾਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਦੀ ਅਗਵਾਈ 'ਚ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬੇਅਦਬੀ ਮਾਮਲੇ 'ਚ 'ਸਿੱਟ' ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੀਤਾ ਨਾਮਜ਼ਦ

ਫਗਵਾੜਾ : ਹਲਕਾ ਫਗਵਾੜਾ ਵਿਚ ਹੀ ਅਕਾਲੀਆਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਹਲਕੇ ਦੇ ਪਿੰਡ ਪਾਸ਼ਟ, ਜਗਜੀਤ ਪੁਰ, ਰਾਣੀਪੁਰ, ਖੇੜਾ ਵਿਖੇ ਅਕਾਲੀ ਦਲ ਵਲੋ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ ਗਏ। ਅਕਾਲੀ ਆਗੂਆਂ ਅਤੇ ਵਰਕਰਾਂ ਨੇ ਇਸ ਪ੍ਰਦਰਸ਼ਨ 'ਚ ਸ਼ਮੂਲੀਅਤ ਕਰਦੇ ਹੋਏ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਭਾਈ ਮੰਡ ਦੀ ਪੰਜਾਬ ਸਰਕਾਰ ਨੂੰ ਖੁੱਲ੍ਹੀ ਚਿਤਾਵਨੀ

Gurminder Singh

This news is Content Editor Gurminder Singh