ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ

Wednesday, Jun 22, 2022 - 10:43 AM (IST)

ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ

ਅੰਮ੍ਰਿਤਸਰ (ਸੰਜੀਵ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ 2.5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਰੌਤੀ ਮੰਗਣ ਵਾਲੇ ਨੇ ਆਪਣੀ ਪਛਾਣ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਵਜੋਂ ਕੀਤੀ ਹੈ, ਜਿਸ ਨੇ ਆਪਣਾ ਨਾਂ ਪਿੰਦਾ ਦੱਸਿਆ ਹੈ। ਫਿਲਹਾਲ ਪੁਲਸ ਨੇ ਬੋਨੀ ਅਜਨਾਲਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੋਨੀ ਅਜਨਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ, ਜਦਕਿ ਉਨ੍ਹਾਂ ਨੇ ਮਾਣਯੋਗ ਅਦਾਲਤ ’ਚ ਪਹੁੰਚ ਕਰ ਕੇ ਆਪਣੀ ਸੁਰੱਖਿਆ ਬਹਾਲ ਕਰਵਾਈ ਸੀ। ਬਦਨਾਮ ਗੈਂਗਸਟਰ ਵੱਲੋਂ ਵਟਸਐਪ ’ਤੇ ਧਮਕੀਆਂ ਮਿਲਣ ਅਤੇ ਫਿਰੌਤੀ ਮੰਗਣ ਤੋਂ ਬਾਅਦ ਜ਼ਿਲ੍ਹਾ ਪੁਲਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬੋਨੀ ਅਜਨਾਲਾ ਇਸ ਮਾਮਲੇ ’ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ, ਜਦਕਿ ਉਨ੍ਹਾਂ ਦੇ ਘਰ ਦੇ ਦੋਵੇਂ ਪਾਸੇ ਪੁਲਸ ਨਾਕੇ ਲਗਾਏ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਇਹ ਕਹਿਣਾ ਹੈ ਪੁਲਸ ਦਾ-ਥਾਣਾ ਰਣਜੀਤ ਐਵੇਨਿਊ ਦੀ ਪੁਲਸ ਦਾ ਕਹਿਣਾ ਹੈ ਕਿ ਸਾਬਕਾ ਵਿਧਾਇਕ ਬੋਨੀ ਅਜਨਾਲਾ ਦੀ ਸ਼ਿਕਾਇਤ ’ਤੇ ਪਰਚਾ ਦਰਜ ਕਰ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News