ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਛੱਡੀ ਸਿਆਸਤ

Thursday, Oct 21, 2021 - 06:17 PM (IST)

ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਛੱਡੀ ਸਿਆਸਤ

ਪਟਿਆਲਾ (ਪਰਮੀਤ): ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਟਿਆਲਾ ਦਿਹਾਤੀ ਤੋਂ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਰਾਜਨੀਤੀ ਤੋਂ ਕਿਨਾਰਾ ਕਰ ਲਿਆ ਹੈ।ਉਨ੍ਹਾਂ ਨੇ ਇਕ ਸੋਸ਼ਲ ਮੀਡੀਆ ਪੋਸਟ ਪਾਈ ਹੈ ਜਿਸਦੀ ਪੁਸ਼ਟੀ ਉਨ੍ਹਾਂ ਨੇ ਜਗਬਾਣੀ ਨੂੰ ਕੀਤੀ ਹੈ। ਜਿਸ ’ਚ ਉਨ੍ਹਾਂ ਕਿਹਾ ਹੈ ਕਿ ਉਹ ਹਮੇਸ਼ਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਕਿਸਾਨੀ ਨੂੰ ਸਮਰਪਿਤ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਰਦਾਰ ਰਣਬੀਰ ਸਿੰਘ ਖੱਟੜਾ ਨੇ ਬੇਅਦਬੀ ਮਾਮਲੇ ਦੀ ਜਾਂਚ ਕੀਤੀ ਤੇ ਦੋਸ਼ੀਆਂ ਨੂੰ ਫੜ੍ਹ ਕੇ ਕਾਨੂੰਨ ਹਵਾਲੇ ਕੀਤਾ ਪਰ ਕੁਝ ਲੋਕਾਂ ਨੇ ਮੇਰੇ ਅਕਾਲੀ ਦਲ ਦਾ ਉਮੀਦਵਾਰ ਹੋਣ ’ਤੇ ਸਵਾਲ ਚੁੱਕੇ, ਜਿਸ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਤੇ ਇਸੇ ਦੇ ਮੱਦੇਨਜ਼ਰ ਉਨ੍ਹਾਂ ਆਪਣੇ ਆਪ ਨੂੰ ਸਿਆਸਤ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ।

PunjabKesari


author

Shyna

Content Editor

Related News