ਅਕਾਲੀ ਦਲ ਨੂੰ ਝਟਕਾ, ਜਿਲ੍ਹਾ ਆਗੂਆਂ ਨੇ ਢੀਂਡਸਾ ਦੇ ਹੱਕ ''ਚ ਦਿੱਤੇ ਅਸਤੀਫੇ

Thursday, Jan 23, 2020 - 09:22 PM (IST)

ਅਕਾਲੀ ਦਲ ਨੂੰ ਝਟਕਾ, ਜਿਲ੍ਹਾ ਆਗੂਆਂ ਨੇ ਢੀਂਡਸਾ ਦੇ ਹੱਕ ''ਚ ਦਿੱਤੇ ਅਸਤੀਫੇ

ਭਵਾਨੀਗੜ੍ਹ,(ਵਿਕਾਸ) : ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਤੋਂ ਬਾਅਦ ਪਾਰਟੀ ਵਰਕਰਾਂ 'ਚ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਤੂਰ ਅਤੇ ਪਾਰਟੀ ਦੇ ਜਿਲਾ ਮੀਤ ਪ੍ਰਧਾਨ ਯੂਥ ਆਗੂ ਨਿਹਾਲ ਸਿੰਘ ਨੰਦਗੜ੍ਹ ਨੇ ਪਾਰਟੀ ਦੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ। ਇਸ ਸਬੰਧੀ ਵੀਰਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਲਿਖਤੀ ਬਿਆਨ ਜਾਰੀ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਾਨਾਸ਼ਾਹੀ ਵਾਲਾ ਰਵੱਈਆ ਅਪਣਾ ਕੇ ਪਾਰਟੀ ਦੇ ਸਿਰਮੌਰ ਆਗੂ ਢੀਂਡਸਾ ਖਿਲਾਫ ਕਾਰਵਾਈ ਕੀਤੀ ਹੈ, ਜੋ ਕਿ ਹਰ ਪਾਰਟੀ ਵਰਕਰ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ 'ਤੇ ਲਿਆਉਣ ਲਈ ਸੁਖਦੇਵ ਸਿੰਘ ਢੀਂਡਸਾ ਵੱਲੋਂ ਲਏ ਗਏ ਫੈਸਲੇ ਦੀ ਉਹ ਡਟਕੇ ਪ੍ਰੋੜਤਾ ਕਰਦੇ ਹਨ। ਜਿਕਰਯੋਗ ਹੈ ਕਿ ਹਫਤਾ ਪਹਿਲਾਂ ਅਕਾਲੀ ਦਲ (ਬ) ਐਸ. ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵੀ ਇਸੇ ਰੋਸ ਵਜੋਂ ਪਾਰਟੀ 'ਚੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ।


Related News