ਧਰਮਕੋਟ ਹਲਕੇ ’ਚ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਟਕਸਾਲੀ ਅਕਾਲੀ ਨੇ ਛੱਡੀ ਪਾਰਟੀ

11/23/2022 1:06:37 PM

ਧਰਮਕੋਟ (ਸਤੀਸ਼) : ਵਿਧਾਨ ਸਭਾ ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਟਕਸਾਲੀ ਅਤੇ ਸੀਨੀਅਰ ਆਗੂ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਨ ਵਾਲੇ ਜਥੇਦਾਰ ਕਸ਼ਮੀਰ ਸਿੰਘ ਬਾਜੇਕੇ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ। ਜਥੇਦਾਰ ਕਸ਼ਮੀਰ ਸਿੰਘ ਧਰਮਕੋਟ ਹਲਕੇ ਦੇ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ’ਤੇ ਜਥੇਦਾਰ ਕਸ਼ਮੀਰ ਸਿੰਘ ਬਾਜੇ ਕੇ ਨਾਲ਼ ਉਨ੍ਹਾਂ ਦੇ ਵੱਡੀ ਗਿਣਤੀ ਵਿਚ ਸਾਥੀਆਂ ਨੇ ਵੀ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ। 

ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਹਲਕਾ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਢੋਸ ਨੇ ਇਨ੍ਹਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਇਨ੍ਹਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ ਅਤੇ ਇਹਨਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਧਰਮਕੋਟ ਹਲਕੇ ਅੰਦਰ ਪਾਰਟੀ ਨੂੰ ਵੱਡੀ ਤਾਕਤ ਮਿਲੇਗੀ। 

Gurminder Singh

This news is Content Editor Gurminder Singh