ਅਕਾਲੀ ਦਲ ਨੂੰ ਝਟਕਾ : ਰਾਜਾਸਾਂਸੀ ਹਲਕੇ ਦੇ ਪਿੰਡ ਡੱਲੇਕੇ ਦੀ ਪੰਚਾਇਤ ''ਆਪ'' ''ਚ ਸ਼ਾਮਲ
Tuesday, Jul 22, 2025 - 06:26 PM (IST)

ਰਾਜਾਸਾਂਸੀ : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਡੱਲੇਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਮੌਜੂਦਾ ਸਰਪੰਚ ਸਿਮਰਜੀਤ ਕੌਰ ਅਤੇ ਸਾਬਕਾ ਸਰਪੰਚ ਦਵਿੰਦਰ ਸਿੰਘ, ਪੰਚ ਸੁਰਿੰਦਰ ਕੌਰ, ਪੰਚ ਬਲਵਿੰਦਰ ਸਿੰਘ, ਪੰਚ ਜੱਸਾ ਸਿੰਘ, ਨੰਬਰਦਾਰ ਗੁਰਮਨਜੀਤ ਸਿੰਘ, ਬਾਜ ਸਿੰਘ, ਗੁਰਸੇਵਕ ਸਿੰਘ, ਗੁਰਲਾਲ ਸਿੰਘ ਆਦਿ ਸਮੁੱਚੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਆਪ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਸ਼ਾਮਿਲ ਹੋਏ ਵਿਅਕਤੀ ਨੂੰ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਉਹਨਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਆਮ ਆਦਮੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।