ਅਕਾਲੀ ਦਲ ਹਰ ਵਰਗ ਦੀ ਹਮਦਰਦ ਪਾਰਟੀ : ਪਰਮਿੰਦਰ ਢੀਂਡਸਾ

Sunday, Apr 08, 2018 - 03:28 PM (IST)

ਅਕਾਲੀ ਦਲ ਹਰ ਵਰਗ ਦੀ ਹਮਦਰਦ ਪਾਰਟੀ : ਪਰਮਿੰਦਰ ਢੀਂਡਸਾ

ਤਪਾ ਮੰਡੀ (ਸ਼ਾਮ, ਗਰਗ)—ਸਾਬਕਾ ਖਜ਼ਾਨਾ ਮੰਤਰੀ ਅਤੇ ਲਹਿਰਾਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਸੁਖਪੁਰਾ ਵਿਖੇ ਸਾਬਕਾ ਸਰਪੰਚ ਗੁਰਲਾਲ ਸਿੰਘ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਪਿਛਲੇ ਦਿਨੀਂ ਹੋਈਆਂ ਪੋਲ ਖੋਲ੍ਹ ਰੈਲੀਆਂ ਨੂੰ ਮਿਲੇ ਜ਼ਬਰਦਸਤ ਹੁੰਗਾਰੇ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਆਉਂਦੀਆਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਮਿਸਾਲ ਜਿੱਤ ਹਾਸਲ ਕੀਤੀ ਜਾਵੇਗੀ। ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਨਮੋਸ਼ੀ ਅਤੇ ਮਾਯੂਸੀ ਦਾ ਆਲਮ ਹੈ। ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੀ ਹਮਦਰਦ ਪਾਰਟੀ ਹੈ, ਜਿਸ ਨੇ ਹਮੇਸ਼ਾ ਕਿਸਾਨਾਂ ਦੇ ਹਿੱਤ 'ਚ ਸੋਚਿਆ ਹੈ।
ਇਸ ਮੌਕੇ ਹਲਕਾ ਭਦੌੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ, ਸਾਬਕਾ ਟਰੱਕ ਯੂਨੀਅਨ ਪ੍ਰਧਾਨ ਵੀਰਇੰਦਰ ਸਿੰਘ ਜ਼ੈਲਦਾਰ, ਸਰਪੰਚ ਸਿਕੰਦਰ ਸਿੰਘ, ਸਰਪੰਚ ਸੁਖਦੀਪ ਸਿੰਘ ਤਰਨਤਾਰਨ, ਸਾਬਕਾ ਸਰਪੰਚ ਗੁਰਮੀਤ ਕੌਰ ਨਿੰਮ ਵਾਲਾ ਤੇ ਜਥੇਦਾਰ ਜਰਨੈਲ ਸਿੰਘ ਭੋਤਨਾ ਆਦਿ ਹਾਜ਼ਰ ਸਨ।


Related News