ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Monday, Jul 01, 2024 - 06:33 PM (IST)

ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ : ਅਕਾਲੀ ਦਲ ਵਿਚ ਪੈਦਾ ਹੋਏ ਵਿਵਾਦ ਦਰਮਿਆਨ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਅਕਾਲੀ ਦਲ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ ਹੈ, ਲਿਹਾਜ਼ਾ ਇਸ ਨੂੰ ਦੋ ਫਾੜ ਨਹੀਂ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬਾਗੀ ਧੜੇ ਵੱਲੋਂ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ 'ਤੇ ਆਖਿਆ ਹੈ ਕਿ ਫਿਲਹਾਲ ਉਨ੍ਹਾਂ ਤਕ ਕਿਸੇ ਨੇ ਵੀ ਅਪਰੋਚ ਨਹੀਂ ਕੀਤੀ ਹੈ, ਜੇਕਰ ਸਮੁੱਚੀ ਲੀਡਰਸ਼ਿਪ ਉਨ੍ਹਾਂ ਤਕ ਪਹੁੰਚ ਕਰਦੀ ਹੈ ਤਾਂ ਇਸ ਲਈ ਵਿਚਾਰ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ

ਉਨ੍ਹਾਂ ਕਿਹਾ ਕਿ ਧੜੇਬਾਜ਼ੀ ਦੀ ਸਿਆਸਤ ਨਹੀਂ ਹੋਣੀ ਚਾਹੀਦੀ। ਸਿਆਣੇ ਬੰਦਿਆਂ ਨੂੰ ਵਿਚ ਪੈ ਕੇ ਵਿਵਾਦ ਸੁਲਝਾਉਣਾ ਚਾਹੀਦਾ ਹੈ। ਦੋਵਾਂ ਧੜਿਆਂ ਨੂੰ ਇਕ ਬੰਦ ਕਮਰਾ ਮੀਟਿੰਗ ਕਰਨੀ ਚਾਹੀਦੀ ਹੈ ਅਤੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਪਾਰਟੀ ਤੋਂ ਦੋ ਫਾੜ ਹੋਣ ਤੋਂ ਰੋਕਣਾ ਚਾਹੀਦਾ ਹੈ।  

ਇਹ ਵੀ ਪੜ੍ਹੋ : ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ, ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News