ਅਕਾਲੀ ਦਲ ਵਿਚ ਹੋਈ ਬਗਾਵਤ ''ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ

06/26/2024 5:34:21 PM

ਚੰਡੀਗੜ੍ਹ : ਅਕਾਲੀ ਦਲ ਵਿਚ ਹੋਈ ਬਗਾਵਤ 'ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਾਖੜ ਨੇ ਅਕਾਲੀ ਦਲ ਦੇ ਉਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ, ਜਿਨ੍ਹਾਂ ਵਿਚ ਅਕਾਲੀ ਦਲ ਦੀ ਬਗਾਵਤ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। ਜਾਖੜ ਨੇ ਆਖਿਆ ਹੈ ਕਿ ਅਕਾਲੀ ਦਲ ਦੀ ਬਗਾਵਤ ਵਿਚ ਭਾਜਪਾ ਦਾ ਕੋਈ ਰੋਲ ਨਹੀਂ ਹੈ। ਇਲਜ਼ਾਮ ਲਗਾਉਣ ਵਾਲਿਆਂ ਨੂੰ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 30 ਏਕੜ ਪੈਲ਼ੀ ਦੇ ਰੌਲੇ 'ਚ ਚੱਲੀਆਂ ਗੋਲ਼ੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ

ਜਾਖੜ ਨੇ ਕਿਹਾ ਕਿ ਅਕਾਲੀ ਦਲ ਦੀ ਹੋਰ ਖੇਤਰੀ ਪਾਰਟੀਆਂ ਨਾਲ ਤੁਲਣਾ ਨਹੀਂ ਕੀਤੀ ਜਾ ਸਕਦੀ। ਮੌਜੂਦਾ ਸਮੇਂ ਵਿਚ ਅਕਾਲੀ ਦਲ ਦੀ ਲੀਡਰਸ਼ਿਪ ਕਮਜ਼ੋਰ ਹੋ ਚੁੱਕੀ ਹੈ। ਅੱਖਾਂ ਮੀਚਣ ਨਾਲ ਕਮਜ਼ੋਰੀਆਂ ਨਹੀਂ ਲੁਕਦੀਆਂ, ਲਿਹਾਜ਼ਾ ਕਮੀਆਂ ਦੂਰ ਕਰਨ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ। ਜਾਖੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਾਗੀਆਂ ਨਾਲ ਮਿਲ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਗੱਲਬਾਤ ਨਾਲ ਹੀ ਮਸਲੇ ਦਾ ਹੱਲ ਨਿਕਲ ਸਕਦਾ ਹੈ। 

ਇਹ ਵੀ ਪੜ੍ਹੋ : ਵਾਹਨਾਂ ਦੀ RC ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਟਰਾਂਸਪੋਰਟ ਵਿਭਾਗ ਨੇ ਦਿੱਤੀ ਵੱਡੀ ਸਹੂਲਤ


Gurminder Singh

Content Editor

Related News