ਅਕਾਲੀ ਦਲ ਦਾ ਕੇਜਰੀਵਾਲ ’ਤੇ ਨਿਸ਼ਾਨਾ, ‘ਗੁਜਰਾਤ ਦੇ ਕਿਸਾਨਾਂ ਨੂੰ ਐੱਮ. ਐੱਸ. ਪੀ. ਬਾਰੇ ਨਾ ਬੋਲੋ ਝੂਠ’

Monday, Oct 10, 2022 - 01:08 AM (IST)

ਅਕਾਲੀ ਦਲ ਦਾ ਕੇਜਰੀਵਾਲ ’ਤੇ ਨਿਸ਼ਾਨਾ, ‘ਗੁਜਰਾਤ ਦੇ ਕਿਸਾਨਾਂ ਨੂੰ ਐੱਮ. ਐੱਸ. ਪੀ. ਬਾਰੇ ਨਾ ਬੋਲੋ ਝੂਠ’

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕਿਸਾਨਾਂ ਨੂੰ ਮੂਰਖ ਬਣਾਉਣ ਵਾਸਤੇ ਕੋਰੇ ਝੂਠ ਨਾ ਬੋਲਣ ਅਤੇ ਕਿਹਾ ਕਿ ਪੰਜਾਬ ’ਚ ‘ਆਪ’ ਸਰਕਾਰ ਨੇ ਸਿਰਫ ਮੂੰਗੀ ਤੇ ਮੱਕੀ ਦੀ ਫਸਲ ’ਤੇ ਐੱਮ.ਐੱਸ. ਪੀ. ਦੇਣ ਦੀ ਗੱਲ ਕੀਤੀ ਸੀ ਪਰ ਦੋਵਾਂ ’ਤੇ ਦੇਣ ਵਿਚ ਨਾਕਾਮ ਸਾਬਤ ਹੋਈ ਹੈ। ਇਥੇ ਜਾਰੀ ਕੀਤੇ ਇਕ ਬਿਆਨ ’ਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਇਹ ਦਾਅਵਾ ਕਰ ਰਹੇ ਹਨ ਕਿ ਪੰਜਾਬ ’ਚ ‘ਆਪ’ ਸਰਕਾਰ ਪੰਜ ਫਸਲਾਂ ’ਤੇ ਐੱਮ. ਐੱਸ. ਪੀ. ਦੇ ਰਹੀ ਹੈ ਤੇ ਇਹੀ ਫਾਰਮੂਲਾ ਗੁਜਰਾਤ ’ਚ ਲਾਗੂ ਕੀਤਾ ਜਾਵੇਗਾ।'

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਫਰਾਰ ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੇਂਦਰ ਸਰਕਾਰ ਪੰਜਾਬ ’ਚ ਫੂਡ ਕਾਰਪੋਰੇਸ਼ਨ ਰਾਹੀਂ ਕਣਕ ਤੇ ਝੋਨਾ ਐੱਮ. ਐੱਸ. ਪੀ. ਅਨੁਸਾਰ ਖਰੀਦ ਰਹੀ ਹੈ। ਇਸੇ ਤਰੀਕੇ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਨਰਮੇ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਮੂੰਗੀ ਦੀ ਫਸਲ ਬੀਜਣ, ਜਿਸਦੀ ਐੱਮ. ਐੱਸ. ਪੀ. ਅਨੁਸਾਰ 7250 ਰੁਪਏ ਪ੍ਰਤੀ ਕੁਇੰਟਲ ’ਤੇ ਖਰੀਦ ਕੀਤੀ ਜਾਵੇਗੀ ਪਰ ਇਸ ਵਿਚੋਂ 10 ਫੀਸਦੀ ਫਸਲ ਵੀ ਐੱਮ. ਐੱਸ. ਪੀ. ਅਨੁਸਾਰ ਖਰੀਦੀ ਨਹੀਂ ਗਈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਲਾਸ਼ ਪਿੰਡ ਪਹੁੰਚਣ ’ਤੇ ਫ਼ੈਲੀ ਸੋਗ ਦੀ ਲਹਿਰ

ਡਾ. ਚੀਮਾ ਨੇ ਕੇਜਰੀਵਾਲ ਨੂੰ ਆਖਿਆ ਕਿ ਉਹ ਗੁਜਰਾਤ ਦੇ ਕਿਸਾਨਾਂ ਨੂੰ ਝੂਠੀਆਂ ਆਸਾਂ ਨਾ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਆ ਕੇ ਆਪ ਜ਼ਮੀਨੀ ਹਾਲਾਤ ਵੇਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਕਿਸਾਨ ਕਰਜ਼ਾਈ ਹਨ ਕਿਉਂਕਿ ਉਨ੍ਹਾਂ ਨੇ ਆਪ ’ਤੇ ਵਿਸ਼ਵਾਸ ਕੀਤਾ ਤੇ ਵੱਡੀ ਪੱਧਰ ’ਤੇ ਮੱਕੀ ਤੇ ਮੂੰਗ ਦੀ ਕਾਸ਼ਤ ਕੀਤੀ।
ਅਕਾਲੀ ਆਗੂ ਨੇ ਕਿਹਾ ਕਿ ਸਾਰੀਆਂ ਫਸਲਾਂ ’ਤੇ ਐੱਮ. ਐੱਸ. ਪੀ. ਤਾਂ ਕੀ ਦੇਣੀ ਸੀ ਬਲਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ, ਜਿਹਨਾਂ ਦਾ ਬੇਮੌਸਮੀਆਂ ਬਰਸਾਤਾਂ ਕਾਰਨ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ’ਤੇ ਡਵਾਰਫਿੰਗ ਬੀਮਾਰੀ ਦੇ ਹਮਲੇ ਨਾਲ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਨਹੀਂ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਏਅਰਸ਼ੋਅ ’ਚੋਂ CM ਮਾਨ ਦੀ ਗ਼ੈਰ-ਮੌਜੂਦਗੀ ’ਤੇ ਰਾਜਪਾਲ ਬਨਵਾਰੀ ਲਾਲ ਨੇ ਚੁੱਕੇ ਸਵਾਲ


author

Manoj

Content Editor

Related News