ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਚੋਣ ''ਚ ਜੇਤੂ ਦਿਖਾਉਣ ''ਤੇ ਅਕਾਲੀ ਦਲ ਦਾ ਵੱਡਾ ਬਿਆਨ (ਵੀਡੀਓ)

Monday, Oct 28, 2024 - 11:14 AM (IST)

ਅੰਮ੍ਰਿਤਸਰ/ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਬੀਬੀ ਜਗੀਰ ਕੌਰ ਨੂੰ ਜੇਤੂ ਦਿਖਾਉਣ ਲਈ ਝੂਠੀਆਂ ਇੰਟੈਲੀਜੈਂਸ ਰਿਪੋਰਟਾਂ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਹਨ। ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਚੋਣ 'ਚ ਜੇਤੂ ਦਿਖਾਉਣ ਲਈ ਇੰਟੈਲੀਜੈਂਸ ਦੀਆਂ ਝੂਠੀਆਂ ਰਿਪੋਰਟਾਂ ਸੋਸ਼ਲ ਮੀਡੀਆ 'ਤੇ ਪਾਉਣ ਵਾਲਿਆਂ ਨੂੰ ਬੇਨਤੀ ਹੈ ਕਿ ਅਸੀਂ ਵੀ ਸਰਕਾਰ 'ਚ ਲੰਬਾ ਸਮਾਂ ਰਹੇ ਹਾਂ।

ਇਹ ਵੀ ਪੜ੍ਹੋ : ਗਿੱਦੜਬਾਹਾ ਨੇ ਪੰਜਾਬ ਨੂੰ ਦਿੱਤੇ 2 ਮੁੱਖ ਮੰਤਰੀ, ਹੁਣ 2 ਸਾਬਕਾ ਮੰਤਰੀਆਂ ਵਿਚਾਲੇ ਸਖ਼ਤ ਮੁਕਾਬਲਾ

ਇੰਟੈਲੀਜੈਂਸ ਦੀਆਂ ਰਿਪੋਰਟਾਂ ਦੀਆਂ ਈਮੇਲ ਕਾਪੀਆਂ ਇਸ ਤਰ੍ਹਾਂ ਮੁੱਖ ਮੰਤਰੀ ਦੇ ਓ. ਐੱਸ. ਡੀ. ਵਗੈਰਾ ਨੂੰ ਨਹੀਂ ਜਾਂਦੀਆਂ ਅਤੇ ਨਾ ਹੀ ਇਸ ਤਰੀਕੇ ਫ਼ਾਈਲਾਂ 'ਤੇ ਪੁੱਟ ਅਪ ਕੀਤੀਆਂ ਜਾਂਦੀਆਂ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਇਸ ਲਈ ਜਾਅਲਸਾਜ਼ੀ ਕਰਨ ਤੋਂ ਗੁਰੇਜ਼ ਕਰੋ ਅਤੇ ਪਹਿਲਾਂ ਕਿਸੇ ਸਿਆਣੇ ਇੰਟੈਲੀਜੈਂਸ ਅਫ਼ਸਰ ਤੋਂ ਸਮਝ ਜ਼ਰੂਰ ਲਵੋ। ਦੱਸਣਯੋਗ ਹੈ ਕਿ ਅੱਜ ਸ਼੍ਰੋਮਣੀ ਕਮੇਟੀ ਵਲੋਂ ਨਵੇਂ ਪ੍ਰਧਾਨ ਦੇ ਹੱਕ 'ਚ ਵੋਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਕੀਲਾਂ ਤੇ ਮੁਕੱਦਮੇਬਾਜ਼ਾਂ ਲਈ ਅਹਿਮ ਖ਼ਬਰ, ਹੁਣ VC ਨਾਲ ਹੋਵੇਗੀ ਅਦਾਲਤਾਂ 'ਚ ਸੁਣਵਾਈ

ਇਹ ਚੋਣ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਉਮੀਦਵਾਰ ਐਲਾਨਿਆ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਤੋਂ ਬਾਗੀ ਹੋਏ ਧੜੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8




 


Babita

Content Editor

Related News