ਅੰਮ੍ਰਿਤਸਰ ''ਚ ਹੋਏ ਧਮਾਕੇ ਬਾਰੇ ਅਕਾਲੀ ਦਲ ਦਾ ਵੱਡਾ ਬਿਆਨ, ਕੀਤੀ ਨਿਆਇਕ ਜਾਂਚ ਦੀ ਮੰਗ

Saturday, Mar 15, 2025 - 04:24 PM (IST)

ਅੰਮ੍ਰਿਤਸਰ ''ਚ ਹੋਏ ਧਮਾਕੇ ਬਾਰੇ ਅਕਾਲੀ ਦਲ ਦਾ ਵੱਡਾ ਬਿਆਨ, ਕੀਤੀ ਨਿਆਇਕ ਜਾਂਚ ਦੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਠਾਕੁਰ ਦੁਆਰ ਮੰਦਿਰ ਨੇੜੇ ਧਮਾਕੇ ਦੀ ਘਟਨਾ ਦੀ ਜ਼ੋਰਦਾਰ ਨਿਖ਼ੇਧੀ ਕੀਤੀ ਹੈ। ਪਾਰਟੀ ਨੇ ਇਸ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਅਤੇ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇੱਥੇ ਜਾਰੀ ਕੀਤੇ ਇਕ ਬਿਆਨ 'ਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੋਲੀ ਵਾਲੇ ਦਿਨ ਪਏ ਵੈਣ, ਅੰਤਰਰਾਸ਼ਟਰੀ ਖਿਡਾਰਣ ਦੀ ਭਿਆਨਕ ਹਾਦਸੇ ਦੌਰਾਨ ਮੌਤ

ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਘਟਨਾ ਸੂਬੇ ਦੀ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਸੂਬੇ ਨੂੰ ਏਜੰਸੀਆਂ ਆਪਣੇ ਹੱਥਾਂ 'ਚ ਲੈਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ 'ਚ ਇਹ 13ਵਾਂ ਧਮਾਕਾ ਹੈ ਅਤੇ ਸੂਬੇ 'ਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਪ੍ਰਤੱਖ ਪ੍ਰਮਾਣ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਡਾ. ਚੀਮਾ ਨੇ ਹੋਰ ਕਿਹਾ ਕਿ ਇਕ ਪਾਸੇ ਤਾਂ ਕੇਂਦਰੀ ਏਜੰਸੀਆਂ ਸਿੱਖਾਂ 'ਚ ’ਖਾਨਾਜੰਗੀ’ ਕਰਵਾਉਣਾ ਚਾਹੁੰਦੀਆਂ ਹਨ ਤੇ ਦੂਜੇ ਪਾਸੇ ਸੂਬੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News