ਘੁਬਾਇਆ ਨੂੰ ਪਾਰਟੀ ''ਚੋਂ ਕੱਢਿਆ ਗਿਆ : ਅਕਾਲੀ ਦਲ

Monday, Mar 04, 2019 - 04:20 PM (IST)

ਘੁਬਾਇਆ ਨੂੰ ਪਾਰਟੀ ''ਚੋਂ ਕੱਢਿਆ ਗਿਆ : ਅਕਾਲੀ ਦਲ

ਚੰਡੀਗੜ੍ਹ : ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਲੋਕ ਸਭਾ ਸਾਂਸਦ ਸ਼ੇਰ ਸਿੰਘ ਘੁਬਾਇਆ ਵਲੋਂ ਪਾਰਟੀ 'ਚੋਂ ਅਸਤੀਫਾ ਦੇਣ ਤੋਂ ਬਾਅਦ ਅਕਾਲੀ ਦਲ ਦਾ ਤਿੱਖਾ ਪ੍ਰਤੀਕਰਮ ਆਇਆ ਹੈ। ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਘੁਬਾਇਆ ਨੇ ਅਸਤੀਫਾ ਨਹੀਂ ਦਿੱਤਾ ਸਗੋਂ ਉਨ੍ਹਾਂ ਨੂੰ ਪਾਰਟੀ ਚੋਂ ਕੱਢਿਆ ਗਿਆ ਹੈ। ਚੀਮਾ ਨੇ ਕਿਹਾ ਕਿ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਕੀਤੀ ਗਈ ਹੈ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਘੁਬਾਇਆ ਦੀ ਥਾਂ 'ਤੇ ਫਿਰੋਜ਼ਪੁਰ ਤੋਂ ਚੋਣ ਲੜਣ ਦੀਆਂ ਚਰਚਾਵਾਂ 'ਤੇ ਚੀਮਾ ਨੇ ਸਥਿਤੀ ਸਪੱਸ਼ਟ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਉਮੀਦਵਾਰਾਂ ਦੇ ਨਾਂ ਜਨਤਕ ਕਰ ਦਿੱਤੇ ਜਾਣਗੇ। ਇਹ ਵੀ ਚਰਚਾ ਹੈ ਕਿ ਅਕਾਲੀ ਦਲ ਵਲੋਂ ਹਰਸਿਮਰਤ ਬਾਦਲ ਨੂੰ ਹਲਕਾ ਦੇਣ ਲਈ ਹੀ ਅਜਿਹੀ ਕਾਰਵਾਈ ਕੀਤੀ ਗਈ ਹੈ।


author

Gurminder Singh

Content Editor

Related News