ਹਲਕੇ ''ਚ ਅਕਾਲੀ ਦਲ ਦੀ ਮਜ਼ਬੂਤੀ ਲਈ ਸੁਖਬੀਰ ਬਾਦਲ ਨਾਲ ਵਿਚਾਰ-ਵਟਾਂਦਰਾ
Tuesday, Jan 23, 2018 - 03:02 PM (IST)
ਖਰੜ (ਅਮਰਦੀਪ) : ਹਲਕਾ ਖਰੜ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਗਿਲਕੋ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ ਅਤੇ ਸਰਪੰਚ ਰਣਧੀਰ ਸਿੰਘ ਧੀਰਾ ਨੇ ਹਲਕਾ ਖਰੜ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸੁਖਬੀਰ ਬਾਦਲ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਬਾਦਲ ਨੂੰ ਹਲਕਾ ਖਰੜ ਦੀ ਨਵੀਂ ਬਣਾਈ ਜਥੇਬੰਦੀ ਸਬੰਧੀ ਵਿਸ਼ੇਸ਼ ਜਾਣਕਾਰੀ ਦੇ ਕੇ ਹਲਕੇ ਵਿਚ ਚਲਦੇ ਕੰਮਾਂ ਸਬੰਧੀ ਜਾਣੂ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਹਲਕੇ ਦੇ ਸਮੂਹ ਅਕਾਲੀ ਵਰਕਰਾਂ, ਅਹੁਦੇਦਾਰਾਂ, ਪੰਚਾਂ, ਸਰਪੰਚਾਂ, ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਮਿਹਨਤੀ ਅਕਾਲੀ ਵਰਕਰ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਜੇਕਰ ਕਿਸੇ ਵੀ ਅਕਾਲੀ ਵਰਕਰ, ਅਹੁਦੇਦਾਰ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਵੀ ਕਰ ਸਕਦੇ ਹਨ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਰਣਜੀਤ ਸਿੰਘ ਗਿੱਲ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਹਲਕੇ ਅੰਦਰ ਡੱਟ ਕੇ ਕੰਮ ਕਰਨ।
