ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਸੁਖਬੀਰ ਬਾਦਲ ਵੱਲੋਂ ਅਹਿਮ ਨਿਯੁਕਤੀਆਂ ਦਾ ਐਲਾਨ
Tuesday, Mar 10, 2026 - 01:46 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਤਿੰਨ ਸੀਨੀਅਰ ਆਗੂਆਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਤਹਿਤ ਜੀਵਨ ਧਵਨ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰੇਮ ਸਿੰਘ ਹਰਨਾਮਪੁਰਾ ਨੂੰ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ ਜਦਕਿ ਡਾ. ਹਰਪਾਲ ਸਿੰਘ ਕੋਹਲੀ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 20 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੱਡਾ ਝਟਕਾ, 1 ਅਪ੍ਰੈਲ ਤੋਂ ਲਾਗੂ ਹੋਵੇਗਾ ਇਹ ਫ਼ੈਸਲਾ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਵਿਸ਼ਾਲ ਤਜ਼ਰਬਾ ਅਤੇ ਅਟੁੱਟ ਵਚਨਬੱਧਤਾ ਸ਼੍ਰੋਮਣੀ ਅਕਾਲੀ ਦਲ ਦੇ ਉਸ ਮਿਸ਼ਨ ਨੂੰ ਹੋਰ ਬਲ ਦੇਵੇਗੀ, ਜਿਸ ਦਾ ਟੀਚਾ ਪੰਜਾਬ ਨੂੰ ਮੁੜ ਸ਼ਾਂਤੀ ਅਤੇ ਤਰੱਕੀ ਦੇ ਯੁੱਗ ਵਿਚ ਵਾਪਸ ਲੈ ਕੇ ਜਾਣਾ ਹੈ। ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਗਏ ਆਗੂਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਵੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਵਾਹਨਾਂ ਦੇ ਹੋਣਗੇ ਮੋਟੇ ਚਲਾਨ, ਜਾਰੀ ਹੋ ਗਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
