ਅਕਾਲੀ ਦਲ ਨੇ 10 ਜਨਵਰੀ ਨੂੰ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ
Wednesday, Jan 08, 2025 - 06:20 PM (IST)
ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ ਜਿਸ ’ਚ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫ਼ੇ ’ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਸਮੇਤ ਫ਼ੈਸਲੇ ਲਏ ਜਾਣਗੇ। ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ’ਚ ਹੋਵੇਗੀ।
ਇਹ ਵੀ ਪੜ੍ਹੋ : HMPV ਵਾਇਰਸ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋਈ ਐਡਵਾਈਜ਼ਰੀ
ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਪ੍ਰੋਗਰਾਮ ਤੋਂ ਇਲਾਵਾ ਸੂਬੇ ਨੂੰ ਦਰਪੇਸ਼ ਹੋਰ ਮਸਲਿਆਂ ’ਤੇ ਫ਼ੈਸਲੇ ਲਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e