ਪੰਥਕ ਧਿਰਾਂ ਨਾਲ ਮਿਲ ਕੇ ਮੰਗਾਂ ਲਈ ਸੰਘਰਸ਼ ਕਰੇਗਾ ਅਕਾਲੀ ਦਲ

Thursday, Jul 11, 2019 - 03:44 PM (IST)

ਪੰਥਕ ਧਿਰਾਂ ਨਾਲ ਮਿਲ ਕੇ ਮੰਗਾਂ ਲਈ ਸੰਘਰਸ਼ ਕਰੇਗਾ ਅਕਾਲੀ ਦਲ

ਚੰਡੀਗੜ੍ਹ : ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਪੰਥਕ ਧਿਰਾਂ ਨਾਲ ਮਿਲ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਸ਼ੁਰੂ ਕਰੇਗਾ। ਗੁਰਦੀਪ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਨੂੰ ਜੇਲ੍ਹ ਅੰਦਰ ਕਰਵਾਉਣ, ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਉਹ ਸੰਘਰਸ਼ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ 'ਚ ਹਮਖਿਆਲੀ ਤੇ ਪੰਥਕ ਜਥੇਬੰਦੀਆਂ ਦਾ ਸਹਾਰਾ ਵੀ ਲਿਆ ਜਾਵੇਗਾ।

ਕਿਸਾਨ ਭਵਨ 'ਚ ਪਾਰਟੀ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕਰਨ ਮੌਕੇ ਗੁਰਦੀਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਭਲੇ ਲਈ ਸਾਰੀਆਂ ਪੰਥਕ ਧਿਰਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਇਸ ਮੌਕੇ ਜਨਰਲ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਸਿੱਧੂ ਨੇ ਕਿਹਾ ਕਿ ਸੱਤ ਸਾਲ ਬਾਅਦ ਪਾਰਟੀ ਦੇ ਸਾਰੇ ਅਹੁਦੇਦਾਰਾਂ ਦੀ ਨਵੇਂ ਸਿਰੇ ਤੋਂ ਚੋਣ ਕੀਤੀ ਗਈ ਹੈ ਜਿਸ ਤਹਿਤ ਗੁਰਦੀਪ ਸਿੰਘ ਬਠਿੰਡਾ ਨੂੰ ਪਾਰਟੀ ਪ੍ਰਧਾਨ ਬਣਾਇਆ ਗਿਆ ਹੈ।


author

Babita

Content Editor

Related News