ਫਤਿਹਗੜ੍ਹ ਸਾਹਿਬ ''ਚ ਭਾਜਪਾ ਤੇ ਕਾਂਗਰਸ ਨੂੰ ਭਾਰੀ ਝਟਕਾ, ਸੀਨੀਅਰ ਆਗੂ ਅਕਾਲੀ ਦਲ ''ਚ ਸ਼ਾਮਲ
Saturday, Dec 05, 2020 - 12:28 PM (IST)
ਮੰਡੀ ਗੋਬਿੰਦਗੜ੍ਹ (ਸੁਰੇਸ਼) : ਭਾਜਪਾ ਤੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ, ਜਦੋਂ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਮੌਜੂਦਾ ਪ੍ਰਧਾਨ ਅਜੇ ਕੁਮਾਰ ਨਿਊਆ ਤੇ ਕਾਂਗਰਸ ਦੇ ਉੱਘੇ ਉਦਯੋਗਪਤੀ ਪ੍ਰਦੀਪ ਕੁਮਾਰ ਮਿੱਟੂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰੇਰਣਾ ਸਦਕਾ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਕੇਂਦਰ ਵੱਲੋਂ ਜੋ ਕਾਲੇ ਕਾਨੂੰਨ ਕਿਸਾਨਾਂ ’ਤੇ ਲਾਗੂ ਕੀਤੇ ਗਏ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਹਿਤੈਸ਼ੀ, ਕਿਸਾਨ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਅਜੇ ਕੁਮਾਰ ਨੇ ਭਾਜਪਾ ਤੇ ਪ੍ਰਦੀਪ ਕੁਮਾਰ ਮਿੱਟੂ ਨੇ ਕਾਂਗਰਸ ਛੱਡੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ਅੰਦਰ ਜਲਦ ਬਣਦਾ ਮਾਣ-ਸਤਿਕਾਰ ਵੀ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : 'ਫ਼ੌਜੀ' ਬਣਨ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਇਸ ਤਾਰੀਖ਼ ਤੋਂ ਖੰਨਾ 'ਚ ਭਰਤੀ ਰੈਲੀ ਸ਼ੁਰੂ
ਉਨ੍ਹਾਂ ਕਿਹਾ ਕਿ ਅੱਜ ਜੋ ਕੇਂਦਰ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਵਪਾਰੀਆਂ ਨਾਲ ਦਿੱਲੀ ਧਰਨੇ ਦੌਰਾਨ ਕਰ ਰਹੀ ਹੈ, ਉਸ ਤੋਂ ਤੁਸੀਂ ਭਲੀ-ਭਾਂਤ ਜਾਣੂ ਹੋ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨਾਂ ਦੀ ਹਰ ਸੰਭਵ ਮਦਦ ਲਈ ਦਿੱਲੀ ਵੱਲ ਕੂਚ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਇਨਸਾਫ ਦਿਵਾ ਕੇ ਦੇਸ਼ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਅਜੇ ਕੁਮਾਰ ਤੇ ਪ੍ਰਦੀਪ ਕੁਮਾਰ ਮਿੱਟੂ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਵਧਾਈ ਵੀ ਦਿੱਤੀ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਅੱਜ ਫ਼ੈਸਲੇ ਦਾ ਦਿਨ, ਸਰਕਾਰ 'ਕਿਸਾਨਾਂ' ਨਾਲ ਕਰੇਗੀ 5ਵੀਂ ਬੈਠਕ
ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਅਜੇ ਕੁਮਾਰ ਤੇ ਪ੍ਰਦੀਪ ਮਿੰਟੂ ਦੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵਧੇਰੇ ਬਲ ਮਿਲਿਆ ਹੈ। ਉਨ੍ਹਾਂ ਅਜੇ ਕੁਮਾਰ ਤੇ ਪ੍ਰਦੀਪ ਮਿੰਟੂ ਦਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਭਰਵਾਂ ਸਵਾਗਤ ਵੀ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਅੰਦਰ ਉਨ੍ਹਾਂ ਨੂੰ ਹਮੇਸ਼ਾ ਬਣਦਾ ਮਾਣ-ਸਤਿਕਾਰ ਮਿਲਦਾ ਰਹੇਗਾ। ਇਸ ਮੌਕੇ ਯੂਥ ਪ੍ਰਧਾਨ ਇਕਬਾਲ ਸਿੰਘ ਰਾਏ, ਜ਼ਿਲਾ ਮੁੱਖ ਬੁਲਾਰਾ ਮਨਜਿੰਦਰ ਸਿੰਘ ਮੁੱਢੜੀਆਂ, ਗੁਰਪ੍ਰੀਤ ਸਿੰਘ ਨੋਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।