'ਕਿਸਾਨ ਅੰਦੋਲਨ' ਦੇ ਹੱਕ 'ਚ ਡਟੇ ਅਕਾਲੀ ਦਲ ਦਾ ਧਾਰਮਿਕ ਪ੍ਰੋਗਰਾਮਾਂ ਸਬੰਧੀ ਵੱਡਾ ਫ਼ੈਸਲਾ

Tuesday, Dec 08, 2020 - 10:01 AM (IST)

'ਕਿਸਾਨ ਅੰਦੋਲਨ' ਦੇ ਹੱਕ 'ਚ ਡਟੇ ਅਕਾਲੀ ਦਲ ਦਾ ਧਾਰਮਿਕ ਪ੍ਰੋਗਰਾਮਾਂ ਸਬੰਧੀ ਵੱਡਾ ਫ਼ੈਸਲਾ

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ 100 ਸਾਲ ਪੂਰੇ ਹੋਣ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲਾ 3 ਰੋਜ਼ਾ ਸਮਾਗਮ ਰੱਦ ਕਰ ਦਿੱਤਾ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਇਸ ਬਾਰੇ ਫ਼ੈਸਲਾ ਲਿਆ ਗਿਆ, ਜਿਸ ਦੀ ਪ੍ਰਧਾਨਗੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੀ ਹਮਾਇਤ 'ਚ ਵਿਦੇਸ਼ਾਂ ਦੀਆਂ ਸੜਕਾਂ 'ਤੇ ਉਤਰੇ 'ਪੰਜਾਬੀ', ਕੀਤਾ ਰੋਸ ਪ੍ਰਦਰਸ਼ਨ

ਇਸ ਦਾ ਖ਼ੁਲਾਸਾ ਕਰਦਿਆਂ ਪਾਰਟੀ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਜ਼ਾਰਾਂ ਅਕਾਲੀ ਵਰਕਰ ਦਿੱਲੀ 'ਚ ਬਾਰਡਰ ’ਤੇ ਚੱਲ ਰਹੇ ਕਿਸਾਨ ਸੰਘਰਸ਼ 'ਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਕਿ ਜੇਕਰ ਪਾਰਟੀ ਨੇ ਤੈਅ ਪ੍ਰੋਗਰਾਮ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ 'ਚ ਪ੍ਰੋਗਰਾਮ ਕਰਵਾਇਆ ਤਾਂ ਕਿਸਾਨ ਸੰਘਰਸ਼ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਉੱਘੇ ਲੇਖਕ 'ਸੁਰਜੀਤ ਪਾਤਰ' ਦਾ ਕਿਸਾਨਾਂ ਦੇ ਹੱਕ 'ਚ ਅਹਿਮ ਐਲਾਨ, ਵਾਪਸ ਕਰਨਗੇ ਪਦਮ ਸ਼੍ਰੀ ਐਵਾਰਡ

ਇਸ ਲਈ ਇਹ ਫ਼ੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ੍ਰੀ ਆਖੰਡ ਪਾਠ ਸਾਹਿਬ ਰਖਵਾਇਆ ਜਾਵੇ, ਜਿਸ ਦਾ ਭੋਗ 14 ਦਸੰਬਰ ਨੂੰ ਪਾਇਆ ਜਾਵੇਗਾ। ਕੋਰ ਕਮੇਟੀ ਨੇ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਵੀ ਦਿਲੋਂ ਹਮਾਇਤ ਦੇਣ ਦਾ ਫ਼ੈਸਲਾ ਕੀਤਾ।

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ 'ਚ ਰੰਗੀ ਮੁੰਡੇ ਦੇ ਵਿਆਹ ਦੀ ਜਾਗੋ, 'ਪੇਚਾ ਪੈ ਗਿਆ ਸੈਂਟਰ ਨਾਲ' 'ਤੇ ਨੱਚਿਆ ਪਰਿਵਾਰ (ਤਸਵੀਰਾਂ)

ਕਮੇਟੀ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਭਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ। ਇਹ ਵੀ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੂੰ 3 ਖੇਤੀਬਾੜੀ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ ਅਤੇ ਸਰਕਾਰ ਨੂੰ ਐੱਮ. ਐੱਸ. ਪੀ. ਅਨੁਸਾਰ ਜਿਣਸਾਂ ਦੀ ਯਕੀਨੀ ਸਰਕਾਰੀ ਖਰੀਦ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ ਹੈ।

ਨੋਟ : ਕਿਸਾਨ ਅੰਦੋਲਨ ਦੇ ਚੱਲਦਿਆਂ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ ਪ੍ਰਸਤਾਵਿਤ ਪ੍ਰੋਗਰਾਮ ਰੱਦ ਕਰਨ ਬਾਰੇ ਦਿਓ ਰਾਏ


author

Babita

Content Editor

Related News