ਕਿਸਾਨਾਂ ਦੀ ਪਰੇਡ ਨੂੰ ਲੈ ਕੇ ''ਅਕਾਲੀ ਦਲ'' ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ, ਆਖੀ ਇਹ ਵੱਡੀ ਗੱਲ
Thursday, Jan 21, 2021 - 06:14 PM (IST)
ਚੰਡੀਗੜ੍ਹ : ਦਿੱਲੀ 'ਚ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇਕ ਚਿੱਠੀ ਲਿਖੀ ਗਈ ਹੈ। ਇਸ ਚਿੱਠੀ 'ਚ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਪਰੇਡ 'ਚ ਖ਼ੁਦ ਖੇਤੀਬਾੜੀ ਮੰਤਰੀ ਸੈਲਿਊਟ ਦੇਣ ਲਈ ਆਉਣ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ 'ਨਵਜੋਤ ਸਿੱਧੂ' ਨੇ ਫਿਰ ਖੋਲ੍ਹਿਆ ਮੋਰਚਾ, ਟਵੀਟ ਕਰਕੇ ਆਖੀ ਇਹ ਗੱਲ
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨੀ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਰਾਜਪਥ 'ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਿੰਡ ਤੁੰਗਾ ਦੇ ਮ੍ਰਿਤਕ ਕਿਸਾਨ ਦਾ ਹੋਇਆ ਅੰਤਿਮ ਸੰਸਕਾਰ, ਬਜ਼ੁਰਗ ਮਾਂ ਦਾ ਰੋ-ਰੋ ਬੁਰਾ ਹਾਲ
ਚੰਦੂਮਾਜਰਾ ਨੇ ਕਿਹਾ ਕਿ ਐਨ. ਡੀ. ਏ. ਨਾਲ ਗਠਜੋੜ ਖ਼ਤਮ ਹੋਣ ਤੋਂ ਬਾਅਦ ਅਕਾਲੀ ਦਲ ਵੱਲੋਂ ਲਗਾਤਾਰ ਖੇਤਰੀ ਪਾਰਟੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕਿਸਾਨਾਂ ਨੇ 26 ਜਨਵਰੀ ਨੂੰ ਗਣਤੰਤਰ ਦਿਹਾੜੇ 'ਤੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਆਊਟਰ ਰਿੰਗ ਰੋਡ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਉੱਥੇ ਹੀ ਕੇਂਦਰ ਸਰਕਾਰ ਤੇ ਦਿੱਲੀ ਪੁਲਸ ਕਿਸਾਨਾਂ ਨੂੰ ਰਾਜਧਾਨੀ ਦੇ ਬਾਹਰ ਹੀ ਪਰੇਡ ਦਾ ਆਯੋਜਨ ਕਰਨ ਲਈ ਕਹਿ ਰਹੀ ਹੈ।
ਇਹ ਵੀ ਪੜ੍ਹੋ : ਕੁਰਾਲੀ 'ਚ ਭਾਜਪਾ ਆਗੂਆਂ ਨੇ ਲਾਈ 'ਅਸਤੀਫ਼ਿਆਂ' ਦੀ ਝੜੀ, ਜਾਣੋ ਕੀ ਰਿਹਾ ਕਾਰਨ
ਇਸ ਮੁੱਦੇ 'ਤੇ ਕਿਸਾਨ ਜੱਥੇਬੰਦੀਆਂ ਅਤੇ ਦਿੱਲੀ ਪੁਲਸ ਵਿਚਾਲੇ ਵੀਰਵਾਰ ਨੂੰ ਬੈਠਕ ਵੀ ਹੋਈ, ਜਿਸ 'ਚ ਕਿਸਾਨਾਂ ਨੇ ਸਾਫ਼ ਕੀਤਾ ਹੈ ਕਿ ਉਹ ਹਰ ਹਾਲ 'ਚ ਦਿੱਲੀ ਦੇ ਆਊਟਰ ਰਿੰਗ ਰੋਡ 'ਤੇ ਹੀ ਟੈਰਕਟਰ ਮਾਰਚ ਕੱਢਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ