ਵਿਸ਼ੇਸ਼ ਇਜਲਾਸ ਦੌਰਾਨ ਅਕਾਲੀ ਦਲ ਨੇ ਸਪੀਕਰ ਨੂੰ ਭੇਜਿਆ ਖ਼ਾਸ ਪ੍ਰਸਤਾਵ, ਕੀਤੀ ਪਾਸ ਕਰਨ ਦੀ ਮੰਗ

Friday, Sep 03, 2021 - 12:36 PM (IST)

ਚੰਡੀਗੜ੍ਹ (ਰਮਨਜੀਤ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਖ਼ਾਸ ਪ੍ਰਸਤਾਵ ਭੇਜ ਕੇ ਇਸ ਨੂੰ ਪਾਸ ਕਰਨ ਦੀ ਮੰਗ ਕੀਤੀ ਹੈ। ਅਕਾਲੀ ਦਲ ਵੱਲੋਂ ਮੰਗ ਕੀਤੀ ਗਈ ਹੈ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ 'ਚ ਮਨਾਇਆ ਜਾਵੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕੋਰੋਨਾ ਦੌਰ 'ਚ ਅੰਤਰਰਾਸ਼ਟਰੀ ਮੁਸਾਫ਼ਰਾਂ ਨੂੰ ਦਿੱਤੀ ਇਹ ਰਾਹਤ

PunjabKesari

ਇਸ ਸਬੰਧੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਅਕਾਲੀ ਦਲ ਵੱਲੋਂ ਇਸ ਪ੍ਰਸਤਾਵ ਨੂੰ ਪਾਸ ਕਰਨ ਦੀ ਮੰਗ ਸਪੀਕਰ ਅੱਗੇ ਰੱਖੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਦਮ ਨਾ ਸਿਰਫ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੀ ਮਹਾਨ ਕੁਰਬਾਨੀ ਬਾਰੇ ਜਾਣੂੰ ਕਰਵਾਏਗਾ, ਸਗੋਂ ਦੇਸ਼ 'ਚ ਸਾਰੇ ਧਰਮਾਂ ਅਤੇ ਸੰਪਰਦਾਵਾਂ ਲਈ ਧਾਰਮਿਕ ਸਹਿਣਸ਼ੀਲਤਾ ਅਤੇ ਸਤਿਕਾਰ ਦਾ ਸੰਦੇਸ਼ ਵੀ ਫੈਲਾਵੇਗਾ। 

ਇਹ ਵੀ ਪੜ੍ਹੋ : ਹਵਸ ਦੀ ਭੁੱਖ ਨੇ ਦਰਿੰਦਾ ਬਣਾਇਆ 2 ਬੱਚਿਆਂ ਦਾ ਪਿਓ, ਸ਼ਰਮ ਦੀਆਂ ਹੱਦਾਂ ਟੱਪਦਿਆਂ ਨਾਬਾਲਗਾ ਨੂੰ ਕੀਤਾ ਗਰਭਵਤੀ

ਇਸ ਦੇ ਨਾਲ ਹੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਨਮਾਨ 'ਚ ਕਾਲੇ ਖ਼ੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News