ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਜ਼ਿਮਨੀ ਚੋਣ ਲਈ ਉਮੀਦਵਾਰ ਤੈਅ ਕਰਨ ਲਈ ਹਲਕਿਆਂ ਦਾ ਕਰੇਗਾ ਦੌਰਾ

Saturday, Aug 24, 2024 - 09:52 AM (IST)

ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਜ਼ਿਮਨੀ ਚੋਣ ਲਈ ਉਮੀਦਵਾਰ ਤੈਅ ਕਰਨ ਲਈ ਹਲਕਿਆਂ ਦਾ ਕਰੇਗਾ ਦੌਰਾ

ਚੰਡੀਗੜ੍ਹ (ਮਨਜੋਤ) : ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਗਠਿਤ ਪਾਰਲੀਮਾਨੀ ਬੋਰਡ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਆ ਰਹੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਦੀ ਚੋਣ ਕਰਨ ਲਈ ਆਗੂਆਂ ਤੇ ਵਰਕਰਾਂ ਦੀ ਰਾਏ ਜਾਨਣ ਲਈ ਇਨ੍ਹਾਂ ਹਲਕਿਆ ਦਾ ਦੌਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੁੜੀ ਦੀਆਂ ਫ਼ੋਟੋਆਂ ਨਾਲ ਛੇੜਛਾੜ ਕਰ ਕੇ ਔਰਤ ਨੇ ਸੋਸ਼ਲ ਮੀਡੀਆ 'ਤੇ ਕੀਤੀਆਂ ਵਾਇਰਲ, ਪੁਲਸ ਨੇ ਕੀਤਾ ਕਾਬੂ

ਬੋਰਡ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਬੋਰਡ ਵੱਲੋਂ ਹੁਸ਼ਿਆਰਪੁਰ ’ਚ ਚੱਬੇਵਾਲ, 27 ਅਗਸਤ ਨੂੰ ਗੁਰਦਾਸਪੁਰ ’ਚ ਡੇਰਾ ਬਾਬਾ ਨਾਨਕ ਤੇ 28 ਨੂੰ ਬਰਨਾਲਾ ਦਾ ਦੌਰਾ ਕੀਤਾ ਜਾਵੇਗਾ। ਗਿੱਦੜਬਾਹਾ ਹਲਕੇ ਦੇ ਦੌਰੇ ਦੀ ਤਾਰੀਖ਼ ਜਲਦੀ ਹੀ ਤੈਅ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੇਟ ਦਰਦ ਦੀ ਸ਼ਿਕਾਇਤ ਲੈ ਕੇ ਹਸਪਤਾਲ ਪੁੱਜੀ ਨਾਬਾਲਗਾ ਨਿਕਲੀ ਗਰਭਵਤੀ, ਕੁੜੀ ਦਾ ਹੋ ਚੁੱਕਿਆ ਸੀ ਗਰਭਪਾਤ

ਡਾ. ਚੀਮਾ ਨੇ ਕਿਹਾ ਕਿ ਬੋਰਡ ਇਨ੍ਹਾਂ ਹਲਕਿਆਂ ’ਚ ਸਥਾਨਕ ਲੀਡਰਸ਼ਿਪ ਨਾਲ ਗੱਲਬਾਤ ਕਰੇਗਾ। ਬੋਰਡ ਦੇ ਬਾਕੀ ਮੈਂਬਰਾਂ ’ਚ ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਾਣੀਕੇ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News