ਹਰਿਆਣਾ 'ਚ ਇਕੱਲੇ ਚੋਣਾਂ ਲੜੇਗਾ 'ਅਕਾਲੀ ਦਲ'

Tuesday, Jan 23, 2018 - 04:14 PM (IST)

ਹਰਿਆਣਾ 'ਚ ਇਕੱਲੇ ਚੋਣਾਂ ਲੜੇਗਾ 'ਅਕਾਲੀ ਦਲ'

ਚੰਡੀਗੜ੍ਹ (ਪਰਾਸ਼ਰ) : ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫੈਸਲਾ ਲਿਆ ਗਿਆ ਕਿ ਅਕਾਲੀ ਦਲ ਹਰਿਆਣਾ 'ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਆਪਣੇ ਦਮ 'ਤੇ ਲੜੇਗਾ। ਇਸ਼ ਦੌਰਾਨ ਸੁਖਬੀਰ ਬਾਦਲ ਨੇ ਹਰਿਆਣਾ ਦੇ ਅਹੁਦਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣਾਂ ਦੀਆਂ ਤਿਆਰੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਕੇ ਅਕਾਲੀ ਦਲ ਚੋਣ ਮੈਦਾਨ 'ਚ ਨਿੱਤਰੇਗਾ।
 


Related News