ਬਾਗੀਆਂ ਦੀ ਛੁੱਟੀ ਤੋਂ ਬਾਅਦ ਅਕਾਲੀਆਂ ਦੇ ਨਿਸ਼ਾਨੇ ''ਤੇ ਕਾਂਗਰਸ

11/12/2018 6:57:20 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ 'ਚੋਂ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਦੀ ਪਾਰਟੀ 'ਚੋਂ ਛੁੱਟੀ ਕਰਨ ਤੋਂ ਬਾਅਦ ਅਕਾਲੀ ਦਲ ਵਲੋਂ ਕਾਂਗਰਸ ਨੂੰ ਨਿਸ਼ਾਨੇ 'ਤੇ ਲੈਂਦਿਆਂ ਇੱਥੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਫੰਡ ਜੁਟਾਉਣ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਟੈਕਸ ਚੋਰੀ ਨੂੰ ਖਤਮ ਕਰਨ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ, ਸਗੋਂ ਉਸ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ 'ਚ ਕਿਸਾਨ ਮੰਡੀਆਂ 'ਚ ਰੁਲ ਰਹੇ ਹਨ ਅਤੇ ਉਨ੍ਹਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਗੱਲਾਂ ਸਰਕਾਰ ਦੀ ਫਿਸਕਲ ਪਾਲਿਸੀ ਦੀ ਨਾਕਾਮੀ ਹੈ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨਾਲ ਰੋਜ਼ੀ ਬਰਕੰਦੀ ਵੀ ਮੌਜੂਦ ਸੀ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁਲਾਜ਼ਮ ਵਰਗ ਪੂਰੀ ਤਰ੍ਹਾਂ ਨਾਲ ਮੁਸ਼ਕਲਾਂ 'ਚ ਘਿਰਿਆ ਹੋਇਆ ਹੈ ਅਤੇ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਪੈਂਡਿੰਗ ਹਨ, ਜਿਸ ਤੋਂ ਸਰਕਾਰ ਜਵਾਬ ਦੇਣ 'ਚ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਕ ਵੀ ਪੇਅ ਕਮਿਸ਼ਨ ਲਾਗੂ ਨਹੀਂ ਕੀਤਾ।


Babita

Content Editor

Related News