ਪੰਜਾਬ ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ 'ਆਪ' ਤੇ 'ਅਕਾਲੀ ਦਲ' ਦਾ ਪ੍ਰਦਰਸ਼ਨ
Tuesday, Mar 09, 2021 - 10:50 AM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦੋਹਾਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੈਪਟਨ ਸਰਕਾਰ 'ਤੇ ਦੋਸ਼ ਲਾਏ ਗਏ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਿਰ 'ਤੇ ਪੰਡਾਂ ਚੁੱਕ ਕੇ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮਨੀ ਲਾਂਡਰਿੰਗ ਮਾਮਲੇ 'ਚ 'ਸੁਖਪਾਲ ਖਹਿਰਾ' ਦੇ ਘਰ ED ਵੱਲੋਂ ਛਾਪੇਮਾਰੀ
ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹ ਸਿਰਫ ਝੂਠ ਦੀ ਪੰਡ ਹਨ, ਇਸ ਲਈ ਉਹ ਵਿਧਾਨ ਸਭਾ ਅੰਦਰ ਇਹ ਪੰਡਾਂ ਲਿਜਾ ਰਹੇ ਹਨ। ਇਸੇ ਤਰ੍ਹਾਂ ਅਕਾਲੀ ਦਲ ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਦਰਦਨਾਕ : ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ ਮਾਂ ਕੋਲ ਜਾ ਰਹੀ ਮਾਸੂਮ ਬੱਚੀ, ਮੌਤ
ਦੱਸਣਯੋਗ ਹੈ ਕਿ ਵਿਧਾਨ ਸਭਾ ਅੰਦਰ ਅਕਾਲੀ ਦਲ ਦੀ ਸਸਪੈਂਸ਼ਨ ਖ਼ਤਮ ਕਰ ਦਿੱਤੀ ਗਈ ਹੈ ਅਤੇ ਅੱਜ ਅਕਾਲੀ ਦਲ ਦੇ ਵਿਧਾਇਕ ਵਿਧਾਨ ਸਭਾ ਅੰਦਰ ਜਾ ਸਕਣਗੇ।
ਨੋਟ : ਵਿਰੋਧੀ ਧਿਰਾਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਦਿਓ ਰਾਏ