ਅਕਾਲੀ ਦਲ (ਅ) ਨੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ

08/15/2019 4:18:24 PM

ਸੰਗਰੂਰ (ਬੇਦੀ) : ਅਕਾਲੀ ਦਲ ਅੰਮ੍ਰਿਤਸਰ ਅਤੇ ਯੁਨਾਈਟਿਡ ਅਕਾਲੀ ਨੇ ਸੜਕਾਂ ਦੇ ਕਿਨਾਰੇ 'ਤੇ ਖੜ੍ਹੇ ਹੋ ਕੇ ਕਾਲੀਆਂ ਝੰਡੀਆਂ ਦਿਖਾ ਕੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਸੂਬਾਈ ਆਗੂ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ,''ਕੈਸੀ ਆਜ਼ਾਦੀ ਜਿੱਥੇ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਨਹੀਂ।'' ਕੇਂਦਰ ਦੀ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਘੱਟ ਗਿਣਤੀ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਨੂੰ ਆਪਣੇ ਹੱਕ ਲੈਣ ਲਈ ਸੜਕਾਂ 'ਤੇ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਰਿਆ 'ਚ ਧੱਕ ਕੇ ਪੰਜਾਬ ਦੇ ਭਵਿੱਖ ਨੂੰ ਖਰਾਬ ਕੀਤਾ ਜਾ ਰਿਹਾ ਹੈ। 

Anuradha

This news is Content Editor Anuradha