ਲੌਂਗੋਵਾਲ ਵੀ ਬਖਸ਼ਾਉਣਗੇ ਭੁੱਲ! (ਵੀਡੀਓ)

Friday, Dec 07, 2018 - 05:31 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਭੁੱਲ ਬਖਸ਼ਾਓ ਸਮਾਗਮ 'ਚ ਐਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਹਿੱਸਾ ਲੈਣਗੇ। ਇਸ ਗੱਲ ਦਾ ਪ੍ਰਗਟਾਵਾ ਖੁਦ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਮਗਰੋਂ ਕੀਤਾ। ਲੌਂਗੋਵਾਲ ਨੇ ਕਿਹਾ ਕਿ ਉਹ ਕੋਰ ਕਮੇਟੀ ਦੇ ਮੈਂਬਰ ਹਨ ਤੇ ਵੈਸੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉਹ ਸ਼ਾਮਲ ਹੋਣਗੇ। 

ਜਾਣਕਾਰੀ ਮੁਤਾਬਕ ਪੰਥਕ ਜਥੰਬੇਦੀਆਂ ਵਲੋਂ ਬਰਗਾੜੀ ਮੋਰਚਾ ਸਮਾਪਤ ਕੀਤੇ ਜਾਣ ਦੀ ਖਬਰ 'ਤੇ ਉਨ੍ਹਾਂ ਕੋਈ ਖਾਸ ਪ੍ਰਤੀਕਿਰਿਆ ਨਹੀਂ ਦਿੱਤੀ। ਦੱਸ ਦੇਈਏ ਕਿ ਅਕਾਲੀ ਦਲ ਵਲੋਂ ਪਿਛਲੇ 10 ਸਾਲਾਂ 'ਚ ਹੋਈਆਂ ਭੁੱਲਾਂ ਲਈ 8 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਪਸ਼ਚਾਤਾਪ ਕਰਦਿਆਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਜਾਵੇਗਾ, ਜਿਸਦਾ ਭੋਗ 10 ਦਸੰਬਰ ਨੂੰ ਪਵੇਗਾ।


author

Shyna

Content Editor

Related News