ਸੰਸਦੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਐਲਾਨੇ ਇੰਚਾਰਜ, ਹਰਸਿਮਰਤ ਨੂੰ ਬਠਿੰਡਾ ਤੇ ਮਜੀਠੀਆ ਨੂੰ ਖਡੂਰ ਸਾਹਿਬ ਦੀ ਕਮਾਨ

Sunday, Sep 10, 2023 - 06:59 PM (IST)

ਸੰਸਦੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਐਲਾਨੇ ਇੰਚਾਰਜ, ਹਰਸਿਮਰਤ ਨੂੰ ਬਠਿੰਡਾ ਤੇ ਮਜੀਠੀਆ ਨੂੰ ਖਡੂਰ ਸਾਹਿਬ ਦੀ ਕਮਾਨ

ਬੁਢਲਾਡਾ (ਬਾਂਸਲ) : 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਪ੍ਰਚਾਰ ਅਤੇ ਤਾਲਮੇਲ ਲਈ ਵੱਖ-ਵੱਖ ਸੰਸਦੀ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਹੈ। ਜਿਸ ਦੀ ਪੁਸ਼ਟੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾਂ ਨੇ ਆਪਣੇ ਟਵਿਟਰ ਅਕਾਊਂਟ ’ਤੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਅੰਮ੍ਰਿਤਸਰ ਤੋਂ ਸਾਬਕਾ ਮੰਤਰੀ ਅਨਿਲ ਜੋਸ਼ੀ, ਗੁਰਦਾਸਪੁਰ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਖਡੂਰ ਸਾਹਿਬ ਤੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਲੰਧਰ ਤੋਂ ਡਾ. ਸੁਖਵਿੰਦਰ ਸੁੱਖੀ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਫਿਰੋਜ਼ਪੁਰ ਤੋਂ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਫਰੀਦਕੋਟ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਲੁਧਿਆਣਾ ਤੋਂ ਐੱਨ ਕੇ ਸ਼ਰਮਾ (ਸ਼ਹਿਰੀ) ਅਤੇ ਤੀਰਥ ਸਿੰਘ ਮਾਹਲਾ (ਦਿਹਾਤੀ) ਤੋਂ ਇੰਚਾਰਜ ਨਿਯੁਕਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਹੋਟਲ ’ਚ ਵਿਦੇਸ਼ੀ ਕੁੜੀਆਂ ਦੀ ਵੀਡੀਓ ਹੋਈ ਵਾਇਰਲ, ਅਮੀਰਜ਼ਾਦਿਆਂ ਦੀ ਕਰਤੂਤ ਵੀ ਹੋਈ ਕੈਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News