ਅਕਾਲੀ ਦਲ ਵਲੋਂ ਫਿਰੋਜ਼ਪੁਰ ਤੋਂ ਸੁਖਬੀਰ ਤੇ ਬਠਿੰਡਾ ਤੋਂ ਹਰਸਿਮਰਤ ਲੜਨਗੇ ਚੋਣ

Tuesday, Apr 23, 2019 - 11:31 AM (IST)

ਅਕਾਲੀ ਦਲ ਵਲੋਂ ਫਿਰੋਜ਼ਪੁਰ ਤੋਂ ਸੁਖਬੀਰ ਤੇ ਬਠਿੰਡਾ ਤੋਂ ਹਰਸਿਮਰਤ ਲੜਨਗੇ ਚੋਣ

ਫਿਰੋਜ਼ਪੁਰ/ਬਠਿੰਡਾ (ਸੇਤੀਆ, ਪਰਮੀਤ) : ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਅਤੇ ਬਠਿੰਡਾ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੰਗਲਵਾਰ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਐਲਾਨ ਕਰਦਿਆਂ ਦੱਸਿਆ ਕਿ ਫਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਪਾਰਟੀ ਦੇ ਉਮੀਦਵਾਰ ਹੋਣਗੇ। ਦੱਸ ਦੇਈਏ ਕਿ ਫਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਦਾ ਮੁਕਾਬਲਾ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ, ਜਦੋਂ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਕਾਂਗਰਸ ਨੇ ਬਠਿੰਡਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਤਾਰਿਆ ਹੈ। ਉੱਥੇ ਹੀ 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' ਵਲੋਂ ਸੁਖਪਾਲ ਸਿੰਘ ਖਹਿਰਾ ਇਸ ਸੀਟ ਤੋਂ ਹਰਸਿਮਰਤ ਨਾਲ ਮੁਕਾਬਲਾ ਕਰਨਗੇ। ਆਮ ਆਦਮੀ ਪਾਰਟੀ ਨੇ ਬਠਿੰਡਾ ਤੋਂ ਬਲਜਿੰਦਰ ਕੌਰ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।

ਇਸ ਤੋਂ ਪਹਿਲਾਂ ਪਾਰਟੀ ਵਲੋਂ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਅੰਮ੍ਰਿਤਸਰ ਤੋਂ ਹਰਦੀਪ ਪੁਰੀ, ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ, ਲੁਧਿਆਣਾ ਤੋਂ ਮਹੇਸ਼ਇੰਦਰ ਸਿੰਗਲਾ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ, ਫਤਿਹਗੜ੍ਹ ਸਾਹਿਬ ਤੋਂ ਦਰਬਾਰਾ ਸਿੰਘ ਗੁਰੂ, ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਅਤੇ ਫਰੀਦਕੋਟ ਤੋਂ ਗੁਲਜਾਰ ਸਿੰਘ ਰਣੀਕੇ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। 


author

Babita

Content Editor

Related News