ਵੱਡੀ ਖ਼ਬਰ: ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ

Sunday, Apr 28, 2024 - 07:01 PM (IST)

ਵੱਡੀ ਖ਼ਬਰ: ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ

ਜਲੰਧਰ (ਵੈੱਬ ਡੈਸਕ)-ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਸਟੋਹਾ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਹੈ।  ਇਥੇ ਦੱਸ ਦੇਈਏ ਕਿ ਅਕਾਲੀ ਦਲ ਦੀ ਇਕ ਹੀ ਸੀਟ ਰਹਿੰਦੀ ਸੀ, ਜਿੱਥੋਂ ਹੁਣ ਤੱਕ ਉਨ੍ਹਾਂ ਵੱਲੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਸੀ, ਜਦਕਿ ਅੱਜ ਆਪਣਾ ਆਖਰੀ ਪੱਤਾ ਖੋਲਦੇ ਹੋਏ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। 

ਇਹ ਵੀ ਪੜ੍ਹੋ- ਜਿਸ ਦਿਨ ਕੇਂਦਰ ’ਚ ‘ਆਪ’ ਦੀ ਸਰਕਾਰ ਬਣੇਗੀ, ਉਸ ਦਿਨ ਭ੍ਰਿਸ਼ਟਾਚਾਰ ਬੰਦ ਹੋ ਜਾਵੇਗਾ : ਭਗਵੰਤ ਮਾਨ
ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਹੁਣ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿਚ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ, ਪਟਿਆਲਾ ਤੋਂ ਐੱਨ. ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਅਤੇ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਗੈਂਗਸਟਰ ਵਿੱਕੀ ਗੌਂਡਰ ਗੈਂਗ ਦਾ ਇਕ ਨੌਜਵਾਨ ਹਥਿਆਰਾਂ ਸਣੇ ਗ੍ਰਿਫ਼ਤਾਰ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News