ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
Sunday, Mar 01, 2026 - 04:47 PM (IST)
ਸਮਰਾਲਾ/ਜਲੰਧਰ(ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਾਲਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਾਲਾ ਹਲਕੇ ਵਿਚ ਪੰਜਾਬ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਪਰਮਜੀਤ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਉਨ੍ਹਾਂ ਕਿਹਾ ਕਿ ਜਿਸ ਹਲਕੇ ਦਾ ਉਮੀਦਵਾਰ ਚੰਗਾ ਹੋਵੇਗਾ, ਉਸ ਹਲਕੇ ਦੇ ਲੋਕਾਂ ਨੂੰ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪਰਮਜੀਤ ਸਿੰਘ ਬਹੁਤ ਹੀ ਮਿਹਨਤੀ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਹਲਕੇ ਦੇ ਲੋਕ ਪਰਮਜੀਤ ਸਿੰਘ ਨੂੰ ਵਿਧਾਇਕ ਬਣਾਉਣ ਅਤੇ ਸਰਕਾਰ ਆਉਣ 'ਤੇ ਜੋ ਵੀ ਪਰਮਜੀਤ ਨੂੰ ਵੱਡੀ ਤਰੱਕੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਖਜ਼ਾਨੇ ਵਿਚ ਕੋਈ ਕਮੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਬਚਾ ਕੇ ਦਿੱਲੀ ਵਾਲੇ ਲੁਟੇਰਿਆਂ ਨੂੰ ਪੰਜਾਬ ਵਿਚੋਂ ਭਜਾਉਣਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
