ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ, ਜਾਣੋ ਬਠਿੰਡਾ ਤੋਂ ਕਿਸ ਨੂੰ ਮਿਲੀ ਟਿਕਟ (ਵੀਡੀਓ)

Monday, Apr 22, 2024 - 06:24 PM (IST)

ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ, ਜਾਣੋ ਬਠਿੰਡਾ ਤੋਂ ਕਿਸ ਨੂੰ ਮਿਲੀ ਟਿਕਟ (ਵੀਡੀਓ)

ਜਲੰਧਰ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ ਮੁਤਾਬਕ ਅਕਾਲੀ ਦਲ ਨੇ 5 ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਦੋਂ ਕਿ ਚੰਡੀਗੜ੍ਹ ਤੋਂ ਵੀ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਦੂਜੀ ਸੂਚੀ ਦੇ ਮੱਦੇਨਜ਼ਰ ਅਕਾਲੀ ਦਲ ਨੇ ਮਹਿੰਦਰ ਸਿੰਘ ਕੇ. ਪੀ. ਨੂੰ ਜਲੰਧਰ ਤੋਂ ਟਿਕਟ ਦਿੱਤੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਅੱਜ ਹੋ ਸਕਦੈ ਪੰਜਾਬ 'ਚ ਕਾਂਗਰਸ ਦੇ ਹੋਰ ਉਮੀਦਵਾਰਾਂ ਦਾ ਐਲਾਨ, ਚੱਲ ਰਹੀ ਮੀਟਿੰਗ

ਇਸ ਤੋਂ ਇਲਾਵਾ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ, ਹੁਸ਼ਿਆਰਪੁਰ ਤੋਂ ਸੋਹਣ ਠੰਡਲ, ਫਿਰੋਜ਼ਪੁਰ ਤੋਂ ਬੋਬੀ ਮਾਨ ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਦੱਸਣਯੋਗ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਲੰਧਰ ਵਿਖੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ. ਨੂੰ ਅਕਾਲੀ ਦਲ 'ਚ ਸ਼ਾਮਲ ਕਰਵਾਉਣ ਮੌਕੇ ਉਕਤ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਸੂਟਕੇਸ 'ਚੋਂ ਟੋਟਿਆਂ 'ਚ ਮਿਲੀ ਸੀ ਲਾਸ਼, ਹੁਣ ਪੁਲਸ ਨੇ ਜਾਰੀ ਕੀਤਾ ਪੋਸਟਰ

ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਲਈ ਕੁੱਲ 7 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ 'ਚ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐੱਨ. ਕੇ. ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖ਼ਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਨੂੰ ਟਿਕਟ ਦਿੱਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News