ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ ਨਵਾਂ ਹਲਕਾ ਇੰਚਾਰਜ
Saturday, Feb 14, 2026 - 12:56 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕੀਤੀ ਹੋਈ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਹਲਕਿਆਂ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਲਾਕਿਆਂ ਵਿਚ ਹਲਕਾ ਇੰਚਾਰਜ ਵੀ ਥਾਪੇ ਜਾ ਰਹੇ ਹਨ। ਇਸੇ ਲੜੀ ਤਹਿਤ ਹੁਣ ਜਲੰਧਰ ਦੇ ਕਰਤਾਰਪੁਰ ਵਿਧਾਨ ਸਭਾ ਹਲਕੇ ਲਈ ਵੀ ਨਵਾਂ ਹਲਕਾ ਇੰਚਾਰਜ ਥਾਪ ਦਿੱਤਾ ਗਿਆ ਹੈ।
It is a great pleasure to announce the appointment of veteran leader S. Mohinder Singh Kaypee as the Halka Incharge of the Shiromani Akali Dal for the Kartarpur Assembly constituency.
— Sukhbir Singh Badal (@officeofssbadal) February 13, 2026
I wish Kaypee ji all success in this new role. I am confident that he will further strengthen… pic.twitter.com/P1Eaqrixps
ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਮਹਿੰਦਰ ਸਿੰਘ ਕੇਪੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵਿਸ਼ਵਾਸ ਜਤਾਇਆ ਕਿ ਮਹਿੰਦਰ ਸਿੰਘ ਕੇ.ਪੀ. ਆਪਣੀ ਮਿਹਨਤ ਅਤੇ ਪੂਰੀ ਟੀਮ ਨਾਲ ਕਰਤਾਰਪੁਰ ਦੇ ਨਾਲ-ਨਾਲ ਪੂਰੇ ਦੁਆਬੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੇ।
