ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ

Wednesday, Jan 28, 2026 - 01:43 PM (IST)

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਵਿਸਥਾਰ ਕੀਤਾ ਗਿਆ ਹੈ। ਇਸ ਕਮੇਟੀ ਵਿਚ 5 ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। 

ਇਸ ਸਬੰਧੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਤੇ ਵਪਾਰ ਵਿੰਗ ਦੇ ਪ੍ਰਧਾਨ ਐੱਨ. ਕੇ. ਸ਼ਰਮਾ ਨੇ ਦੱਸਿਆ ਕਿ ਵਿੰਗ ਦੀ ਕੋਰ ਕਮੇਟੀ ਦਾ ਵਿਸਥਾਰ ਕੀਤਾ ਗਿਆ ਹੈ ਤੇ ਇਸ ਵਿਚ 5 ਹੋਰ ਮੈਂਬਰਾਂ ਦੇ ਨਾਂ ਜੋੜੇ ਗਏ ਹਨ। ਉਨ੍ਹਾਂ ਦੱਸਿਆ ਕਿ ਮੋਹਿਤ ਗੁਪਤਾ ਬਠਿੰਡਾ, ਬਾਲ ਕ੍ਰਿਸ਼ਨ ਬਾਲੀ ਮੋਗਾ, ਅਸ਼ੋਕ ਅਨੇਜਾ ਜਲਾਲਾਬਾਦ, ਵਿਨਰਜੀਤ ਸਿੰਘ ਖਡਿਆਲ ਸੁਨਾਮ ਅਤੇ ਭਾਰਤ ਭੂਸ਼ਣ ਟੋਨੀ ਜਿੰਦਲ ਮੰਡੀ ਗੋਬਿੰਦਗੜ੍ਹ ਨੂੰ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। 


author

Anmol Tagra

Content Editor

Related News