ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Friday, Sep 06, 2024 - 02:10 PM (IST)

ਚੰਡੀਗੜ੍ਹ: ਪਾਰਟੀ ਵਿਚ ਪੈਦਾ ਹੋਏ ਅੰਦਰੂਨੀ ਕਲੇਸ਼ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਖ਼ੌਫ਼ਨਾਕ ਵਾਰਦਾਤ! 3 ਬੱਚਿਆਂ ਦੀ ਮਾਂ ਦਾ ਘਰ ਦੇ ਬਾਹਰ ਕਤਲ

ਦਰਬਾਰਾ ਸਿੰਘ ਗੁਰੂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿਚ ਉਨ੍ਹਾਂ ਦੀ ਸਹਾਇਤਾ ਕਰਨਗੇ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੇ ਬਿਆਨ ਵਿਚ ਦਿੱਤੀ ਗਈ। ਦੱਸ ਦਈਏ ਕਿ ਸੁਖਬੀਰ ਬਾਦਲ ਵੱਲੋਂ ਕੁਝ ਦਿਨ ਪਹਿਲਾਂ ਹੀ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਿੱਖਿਆ ਵਿਭਾਗ ਦਾ ਅਹਿਮ ਫ਼ੈਸਲਾ! ਫ਼ਾਰਗ ਹੋਣਗੇ ਇਹ ਅਧਿਆਪਕ

ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਰਹਿ ਚੁੱਕੇ ਹਨ। 2012 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ ਪਰ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ। ਇਸ ਤੋਂ ਇਲਾਵਾ 2017 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪਾਰਟੀ ਨੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਚੋਣ ਲੜਾਈ ਸੀ। ਜਦ ਕਿ 2019 ਦੀ ਲੋਕ ਸਭਾ ਚੋਣ ਵੀ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟ ਦੇ ਸਕੱਤਰ ਵੀ ਰਹਿ ਚੁੱਕੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News