ਜਿੱਤ ਤੋਂ ਬਾਅਦ ਅਕਾਲੀ ਦਲ ਦਾ ਵੱਡਾ ਬਿਆਨ, ਵਿਰੋਧੀਆਂ 'ਤੇ ਕੱਸੇ ਤੰਜ

Monday, Oct 28, 2024 - 04:07 PM (IST)

ਜਿੱਤ ਤੋਂ ਬਾਅਦ ਅਕਾਲੀ ਦਲ ਦਾ ਵੱਡਾ ਬਿਆਨ, ਵਿਰੋਧੀਆਂ 'ਤੇ ਕੱਸੇ ਤੰਜ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਫਿਰ ਤੋਂ ਐਡਵੋਕੇਟ ਹਰਜਿੰਦਰ ਸਿੰਘ ਬਣੇ ਹਨ। ਇਸ ਦੌਰਾਨ ਅਕਾਲੀ ਦਲ ਨੇ ਵਿਰੋਧੀਆਂ 'ਤੇ ਤਿੱਖਾ ਤੰਜ ਕੱਸਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵਿਰੋਧੀਆਂ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਾਰੇ ਵਿਰੋਧੀਆਂ ਨੇ ਪੂਰਾ ਜ਼ੋਰ ਲਾ ਲਿਆ ਪਰ ਅਸੀਂ ਪੰਥ ਦੇ ਧੰਨਵਾਦੀ ਹਾਂ, ਜਿਨ੍ਹਾਂ ਨੇ ਇੰਨੀਆਂ ਅਰਦਾਸਾਂ ਕੀਤੀਆਂ।

ਇਹ ਵੀ ਪੜ੍ਹੋ : ਗਿੱਦੜਬਾਹਾ ਨੇ ਪੰਜਾਬ ਨੂੰ ਦਿੱਤੇ 2 ਮੁੱਖ ਮੰਤਰੀ, ਹੁਣ 2 ਸਾਬਕਾ ਮੰਤਰੀਆਂ ਵਿਚਾਲੇ ਸਖ਼ਤ ਮੁਕਾਬਲਾ

ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਨੂੰ ਸਿੱਖਾਂ ਦੀ ਪਾਰਲੀਮੈਂਟ ਨੇ ਬਹੁਤ ਬੁਰੀ ਤਰ੍ਹਾਂ ਹਰਾਇਆ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਐੱਸ. ਜੀ. ਪੀ. ਸੀ. ਮੈਂਬਰਾਂ ਅਤੇ ਸਿੱਖ ਪੰਥ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਬਹੁਤ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਿਛਲੀ ਵਾਰ 42 ਵੋਟਾਂ ਪਈਆਂ ਸਨ ਅਤੇ ਸਾਨੂੰ 102 ਪਈਆਂ ਸੀ। ਅੱਜ ਹਰਜਿੰਦਰ ਸਿੰਘ ਧਾਮੀ 107 ਵੋਟਾਂ 'ਤੇ ਪਹੁੰਚੇ ਹਨ ਅਤੇ ਬੀਬੀ ਜੀ 42 ਵੋਟਾਂ ਤੋਂ 33 'ਤੇ ਆ ਗਏ ਹਨ।

ਇਹ ਵੀ ਪੜ੍ਹੋ : ਵਕੀਲਾਂ ਤੇ ਮੁਕੱਦਮੇਬਾਜ਼ਾਂ ਲਈ ਅਹਿਮ ਖ਼ਬਰ, ਹੁਣ VC ਨਾਲ ਹੋਵੇਗੀ ਅਦਾਲਤਾਂ 'ਚ ਸੁਣਵਾਈ

ਇਹ ਬੜਾ ਵੱਡਾ ਸੁਨੇਹਾ ਕਿ ਜਿਹੜੇ ਲੋਕ ਸਾਜ਼ਿਸ਼ਾਂ ਕਰਕੇ ਪੰਥ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼ਾਂ ਰਚ ਕੇ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਅੱਜ ਐੱਸ. ਜੀ. ਪੀ. ਸੀ. ਦੇ ਇਸ ਫ਼ੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੰਗਤ ਦਾ ਆਸ਼ੀਰਵਾਦ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੈ ਅਤੇ ਮੈਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਤਨਖ਼ਾਹੀਆ ਹੋਣ ਕਾਰਨ ਭਾਵੇਂ ਸੁਖਬੀਰ ਬਾਦਲ ਨਹੀਂ ਆ ਸਕੇ ਪਰ ਬਾਕੀ ਮੈਂਬਰਾਂ ਨੇ ਆਪਣੀ ਜ਼ਿੰਮੇਵਾਰੀ ਤਹਿ ਦਿਲੋਂ ਨਿਭਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News